Attack In Tarn Taran: ਪੰਜਾਬ ਦੇ ਤਰਨਤਾਰਨ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦਰਅਸਲ ਤਰਨਤਾਰਨ ਦੇ ਥਾਣਾ ਸਰਹਾਲੀ ਸਥਿਤ ਸਾਂਝ ਕੇਂਦਰ ‘ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਹੈ। ਸਰਹਾਲੀ ਥਾਣਾ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਹੈ। ਪੁਲਿਸ ਨੇ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਬਾਰੇ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਮਲੇ ‘ਚ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਪਰ ਪੁਲਿਸ ਆਕਟਿਵ ਹੋ ਗਈ ਹੈ। ਦਰਅਸਲ ਇਹ ਹਮਲਾ ਥਾਣੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਰਾਤ ਇੱਕ ਵਜੇ ਪੁਲਿਸ ਸਟੇਸ਼ਨ ਦੀ ਇਮਾਰਤ ‘ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ।
ਤਰਨਤਾਰਨ ਦੇ ਸਰਹਾਲੀ ਥਾਣੇ ਨੂੰ ਸਵੇਰੇ 1 ਵਜੇ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਪਹਿਲਾਂ ਮੁਹਾਲੀ ਦੇ ਸੈਕਟਰ-77 ਵਿੱਚ ਆਰਪੀਜੀ ਹਮਲਾ ਹੋਇਆ ਸੀ। ਹੁਣ ਇਹ ਇੱਕ ਵੱਡਾ ਹਮਲਾ ਹੈ। ਆਰਪੀਜੀ ਇੱਕ ਬਹੁਤ ਸ਼ਕਤੀਸ਼ਾਲੀ ਹਮਲਾ ਹੁੰਦਾ ਹੈ। ਹਮਲੇ ਲਈ ਇਸ ਦੀ ਵਰਤੋਂ ਨੂੰ ਖ਼ਤਰੇ ਦੀ ਨਿਸ਼ਾਨੀ ਮੰਨਿਆ ਜਾਂਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਪਹਿਲਾਂ ਕਿਤੇ ਹੋਰ ਡਿੱਗਿਆ, ਬਾਅਦ ਵਿੱਚ ਡਾਈਵਰਟ ਹੋ ਕੇ ਥਾਣੇ ਆਇਆ। ਉਦਾਹਰਣ ਵਜੋਂ, ਰਾਕੇਟ ਲਾਂਚਰ ਨੇ ਪਹਿਲਾਂ ਗੇਟ ਜਾਂ ਪਿੱਲਰ ਨੂੰ ਨਿਸ਼ਾਨਾ ਬਣਾਇਆ, ਉਸ ਤੋਂ ਬਾਅਦ ਇਹ ਅੰਦਰ ਆਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h