ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਨ੍ਹਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ 2022 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਇਨ੍ਹਾਂ ਖੇਡਾਂ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਰੇ ਖਿਡਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਖਿਡਾਰੀਆਂ ਨਾਲ ਗਏ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
ਬੈਂਸ ਨੇ ਕਿਹਾ ਕਿ ਪੰਜਾਬ ਦੇ ਸਮੂਹ 23 ਜ਼ਿਲਿਆਂ ਤੋਂ 5143 ਖਿਡਾਰੀਆਂ ਦੇ ਨਾਲ-ਨਾਲ 800 ਅਧਿਆਪਕਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਕਾਰਨ 2 ਸਾਲ ਦੇ ਵਕਫ਼ੇ ਤੋਂ ਬਾਅਦ ਹੋਈਆਂ ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਸੂਬੇ ਦੇ ਉੱਭਰਦੇ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਦਿਖਾਇਆ ਹੈ।
ਇਹ ਵੀ ਪੜ੍ਹੋ: ਘੱਟ ਗਿਣਤੀਆਂ ਲਈ ਮੌਲਾਨਾ ਆਜ਼ਾਦ ਫੈਲੋਸ਼ਿਪ 2023 ਤੋਂ ਬੰਦ ਹੋਵੇਗੀ: ਕੇਂਦਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h