ਭਾਰਤ ਨੇ ਟੀ-20 ਸੀਰੀਜ਼ ਦੇ ਚੌਥੇ ਮੈਚ ‘ਚ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਲੜੀ ਵਿੱਚ 2-2 ਨਾਲ ਬਰਾਬਰੀ ਕਰ ਲਈ ਹੈ। ਦੋਵਾਂ ਟੀਮਾਂ ਵਿਚਾਲੇ ਸੀਰੀਜ਼ ਦਾ ਫੈਸਲਾਕੁੰਨ ਮੈਚ ਐਤਵਾਰ ਨੂੰ ਹੋਵੇਗਾ।
ਸ਼ਨੀਵਾਰ ਨੂੰ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੈਚ ਖੇਡਿਆ ਗਿਆ। ਇਸ ਮੈਚ ‘ਚ ਭਾਰਤ ਨੂੰ ਜਿੱਤ ਲਈ 179 ਦੌੜਾਂ ਦਾ ਟੀਚਾ ਸੀ, ਜਿਸ ਨੂੰ ਉਸ ਨੇ ਆਸਾਨੀ ਨਾਲ ਹਾਸਲ ਕਰ ਲਿਆ। ਭਾਰਤੀ ਟੀਮ ਦੀ ਜਿੱਤ ਦੇ ਹੀਰੋ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਰਹੇ। ਗਿੱਲ ਅਤੇ ਯਸ਼ਸਵੀ ਨੇ 15.3 ਓਵਰਾਂ ਵਿੱਚ 165 ਦੌੜਾਂ ਦੀ ਧਮਾਕੇਦਾਰ ਸਾਂਝੇਦਾਰੀ ਕੀਤੀ। ਗਿੱਲ ਨੇ 47 ਗੇਂਦਾਂ ‘ਤੇ 77 ਦੌੜਾਂ ਬਣਾਈਆਂ, ਜਿਸ ‘ਚ ਤਿੰਨ ਚੌਕੇ ਅਤੇ ਪੰਜ ਛੱਕੇ ਸ਼ਾਮਲ ਸਨ।
ਇਸ ਦੇ ਨਾਲ ਹੀ ਆਪਣਾ ਦੂਜਾ ਮੈਚ ਖੇਡ ਰਹੇ ਯਸ਼ਸਵੀ ਜੈਸਵਾਲ ਨੇ ਸਿਰਫ 51 ਗੇਂਦਾਂ ‘ਤੇ ਅਜੇਤੂ 84 ਦੌੜਾਂ ਦੀ ਪਾਰੀ ਖੇਡੀ, ਜਿਸ ‘ਚ 11 ਚੌਕੇ ਅਤੇ ਤਿੰਨ ਛੱਕੇ ਸ਼ਾਮਲ ਸਨ। ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੂੰ ਪਹਿਲੇ ਦੋ ਟੀ-20 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਭਾਰਤ ਨੇ ਸ਼ਾਨਦਾਰ ਵਾਪਸੀ ਕੀਤੀ ਹੈ ਅਤੇ ਲਗਾਤਾਰ ਦੋ ਮੈਚ ਜਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h