ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਤੇਜਦੀਪ ਸਿੰਘ ਸੈਣੀ ਪੀ.ਸੀ.ਐੱਸ. ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਦਾ ਕਾਰਜਭਾਰ ਸੰਭਾਲ ਲਿਆ ਹੈ।
ਇਸ ਮੌਕੇ ਤੇਜਦੀਪ ਸਿੰਘ ਸੈਣੀ ਪੀ.ਸੀ.ਐੱਸ. ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮੁੱਖ ਦਫ਼ਤਰ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਦੀ ਮਿਆਰੀ ਕਾਰਗੁਜਾਰੀ ਲਈ ਇੱਕ ਟੀਮ ਵੱਜੋਂ ਕਾਰਜ ਕੀਤੇ ਜਾਣ ਤਾਂ ਜੋ ਪੰਜਾਬ ਦੀ ਸਕੂਲ ਸਿੱਖਿਆ ਉਚੇਰੀ ਬੁਲੰਦੀਆਂ ਨੂੰ ਛੂਹ ਸਕੇ।
ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੇ ਕਾਰਜਾਂ ਨੂੰ ਹੋਰ ਅੱਗੇ ਪ੍ਰਭਾਵੀ ਬਣਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h