Weather Update Today, 21 November: ਉੱਤਰੀ ਭਾਰਤ ‘ਚ ਹੌਲੀ-ਹੌਲੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ ਦਿਨਾਂ ਵਿੱਚ ਤਾਪਮਾਨ ‘ਚ ਮਾਮੂਲੀ ਵਾਧੇ ਤੋਂ ਬਾਅਦ ਇੱਕ ਵਾਰ ਫਿਰ ਠੰਢ ਵਧ ਹੈ। ਦਿੱਲੀ ਦੇ ਨਾਲ-ਨਾਲ ਯੂਪੀ, ਬਿਹਾਰ, ਹਰਿਆਣਾ ਅਤੇ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਠੰਢ ਨਾਲ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਵੀ ਝੱਲਣੀ ਪੈ ਰਹੀ ਹੈ।
ਦੱਸ ਦਈਏ ਕਿ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਬਣੀ ਹੋਈ ਹੈ। ਦੂਜੇ ਪਾਸੇ ਦੱਖਣੀ ਭਾਰਤ ਦੀ ਗੱਲ ਕਰੀਏ ਤਾਂ ਤਾਮਿਲਨਾਡੂ, ਪੁਡੂਚੇਰੀ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਆਓ ਜਾਣਦੇ ਹਾਂ ਵੱਖ-ਵੱਖ ਸੂਬਿਆਂ ‘ਚ ਮੌਸਮ ਦਾ ਕੀ ਹਾਲ ਹੈ।
ਬਰਫੀਲੀਆਂ ਹਵਾਵਾਂ ਵਧਾ ਦੇਣਗੀਆਂ ਠੰਢ ਦਾ ਕਹਿਰ
ਏਜੰਸੀ ਸਕਾਈਮੇਟ ਦੀ ਭਵਿੱਖਬਾਣੀ ਮੁਤਾਬਕ ਪੱਛਮੀ ਹਿਮਾਲਿਆ ਤੋਂ ਬਰਫੀਲੀਆਂ ਠੰਢੀਆਂ ਹਵਾਵਾਂ ਛੇਤੀ ਹੀ ਭਾਰਤ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵੱਲ ਵਧਣੀਆਂ ਸ਼ੁਰੂ ਹੋ ਜਾਣਗੀਆਂ, ਜਿਸ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਸੀਤ ਲਹਿਰ ਕਾਰਨ ਦਿੱਲੀ, ਹਰਿਆਣਾ, ਪੰਜਾਬ ਅਤੇ ਯੂਪੀ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ।
ਇਨ੍ਹਾਂ ਸੂਬਿਆਂ ‘ਚ ਦੇਖਣ ਨੂੰ ਮਿਲੇਗੀ ਸੀਤ ਲਹਿਰ ਵਰਗੀ ਸਥਿਤੀ
ਦੱਸ ਦੇਈਏ ਕਿ ਆਉਣ ਵਾਲੇ ਕੁਝ ਦਿਨਾਂ ‘ਚ ਦਿੱਲੀ ਦਾ ਘੱਟੋ-ਘੱਟ ਤਾਪਮਾਨ 7 ਤੋਂ 8 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਤੋਂ ਇਲਾਵਾ ਦਿੱਲੀ, ਯੂਪੀ, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਬਿਹਾਰ ਵਿੱਚ ਸੀਤ ਲਹਿਰ ਵਰਗੇ ਹਾਲਾਤ ਦੇਖੇ ਜਾ ਸਕਦੇ ਹਨ।
ਦਿੱਲੀ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ
ਦੱਸ ਦੇਈਏ ਕਿ ਅੱਜ ਦਿੱਲੀ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਦਿੱਲੀ ਵਿੱਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 21 ਨਵੰਬਰ ਨੂੰ ਸਵੇਰੇ ਦਿੱਲੀ ਦੇ ਅਸਮਾਨ ਵਿੱਚ ਵੀ ਧੁੰਦ ਛਾਈ ਰਹੀ। ਇਸ ਤੋਂ ਇਲਾਵਾ ਦਿੱਲੀ ਵਿੱਚ AQI ਵੀ ਲਗਾਤਾਰ 200 ਤੋਂ ਵੱਧ ਰਿਹਾ ਹੈ।
ਦੂਜੇ ਪਾਸੇ ਜੇਕਰ ਦੱਖਣ ਭਾਰਤ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਬੰਗਾਲ ਦੀ ਖਾੜੀ ਵਿੱਚ ਪੈਦਾ ਹੋਈ ਗੜਬੜੀ ਕਾਰਨ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਤੇਲੰਗਾਨਾ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h