ਬੁੱਧਵਾਰ, ਅਪ੍ਰੈਲ 29, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Weather Update Today: ਦਿੱਲੀ-NCR ‘ਚ ਤੇਜ਼ੀ ਨਾਲ ਡਿੱਗੇਗਾ ਤਾਪਮਾਨ, ਪੰਜਾਬ-ਹਰਿਆਣਾ ‘ਚ ਸੀਤ ਲਹਿਰ ਦਾ ਅਲਰਟ ਜਾਰੀ

Weather News: ਉੱਤਰੀ ਭਾਰਤ ਦੇ ਸੂਬਿਆਂ 'ਚ ਸਰਦੀ ਵਧਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ (IMD) ਨੇ ਦੱਖਣੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

by propunjabtv
ਨਵੰਬਰ 21, 2022
in Featured News, ਦੇਸ਼
0

Weather Update Today, 21 November: ਉੱਤਰੀ ਭਾਰਤ ‘ਚ ਹੌਲੀ-ਹੌਲੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ ਦਿਨਾਂ ਵਿੱਚ ਤਾਪਮਾਨ ‘ਚ ਮਾਮੂਲੀ ਵਾਧੇ ਤੋਂ ਬਾਅਦ ਇੱਕ ਵਾਰ ਫਿਰ ਠੰਢ ਵਧ ਹੈ। ਦਿੱਲੀ ਦੇ ਨਾਲ-ਨਾਲ ਯੂਪੀ, ਬਿਹਾਰ, ਹਰਿਆਣਾ ਅਤੇ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਠੰਢ ਨਾਲ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਵੀ ਝੱਲਣੀ ਪੈ ਰਹੀ ਹੈ।

ਦੱਸ ਦਈਏ ਕਿ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਬਣੀ ਹੋਈ ਹੈ। ਦੂਜੇ ਪਾਸੇ ਦੱਖਣੀ ਭਾਰਤ ਦੀ ਗੱਲ ਕਰੀਏ ਤਾਂ ਤਾਮਿਲਨਾਡੂ, ਪੁਡੂਚੇਰੀ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਆਓ ਜਾਣਦੇ ਹਾਂ ਵੱਖ-ਵੱਖ ਸੂਬਿਆਂ ‘ਚ ਮੌਸਮ ਦਾ ਕੀ ਹਾਲ ਹੈ।

ਬਰਫੀਲੀਆਂ ਹਵਾਵਾਂ ਵਧਾ ਦੇਣਗੀਆਂ ਠੰਢ ਦਾ ਕਹਿਰ

ਏਜੰਸੀ ਸਕਾਈਮੇਟ ਦੀ ਭਵਿੱਖਬਾਣੀ ਮੁਤਾਬਕ ਪੱਛਮੀ ਹਿਮਾਲਿਆ ਤੋਂ ਬਰਫੀਲੀਆਂ ਠੰਢੀਆਂ ਹਵਾਵਾਂ ਛੇਤੀ ਹੀ ਭਾਰਤ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵੱਲ ਵਧਣੀਆਂ ਸ਼ੁਰੂ ਹੋ ਜਾਣਗੀਆਂ, ਜਿਸ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਸੀਤ ਲਹਿਰ ਕਾਰਨ ਦਿੱਲੀ, ਹਰਿਆਣਾ, ਪੰਜਾਬ ਅਤੇ ਯੂਪੀ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ।

ਇਨ੍ਹਾਂ ਸੂਬਿਆਂ ‘ਚ ਦੇਖਣ ਨੂੰ ਮਿਲੇਗੀ ਸੀਤ ਲਹਿਰ ਵਰਗੀ ਸਥਿਤੀ

ਦੱਸ ਦੇਈਏ ਕਿ ਆਉਣ ਵਾਲੇ ਕੁਝ ਦਿਨਾਂ ‘ਚ ਦਿੱਲੀ ਦਾ ਘੱਟੋ-ਘੱਟ ਤਾਪਮਾਨ 7 ਤੋਂ 8 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਤੋਂ ਇਲਾਵਾ ਦਿੱਲੀ, ਯੂਪੀ, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਬਿਹਾਰ ਵਿੱਚ ਸੀਤ ਲਹਿਰ ਵਰਗੇ ਹਾਲਾਤ ਦੇਖੇ ਜਾ ਸਕਦੇ ਹਨ।

ਦਿੱਲੀ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ

ਦੱਸ ਦੇਈਏ ਕਿ ਅੱਜ ਦਿੱਲੀ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਦਿੱਲੀ ਵਿੱਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 21 ਨਵੰਬਰ ਨੂੰ ਸਵੇਰੇ ਦਿੱਲੀ ਦੇ ਅਸਮਾਨ ਵਿੱਚ ਵੀ ਧੁੰਦ ਛਾਈ ਰਹੀ। ਇਸ ਤੋਂ ਇਲਾਵਾ ਦਿੱਲੀ ਵਿੱਚ AQI ਵੀ ਲਗਾਤਾਰ 200 ਤੋਂ ਵੱਧ ਰਿਹਾ ਹੈ।

ਦੂਜੇ ਪਾਸੇ ਜੇਕਰ ਦੱਖਣ ਭਾਰਤ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਬੰਗਾਲ ਦੀ ਖਾੜੀ ਵਿੱਚ ਪੈਦਾ ਹੋਈ ਗੜਬੜੀ ਕਾਰਨ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਤੇਲੰਗਾਨਾ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvpunjab weatherpunjabi newsweatherWeather in indiaweather report
Share211Tweet132Share53

Related Posts

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026

ਪੰਜਾਬ ਦੇ ਸ਼ੰਭੂ ਬਾਰਡਰ ਰੇਲਵੇ ਟਰੈਕ ‘ਤੇ ਹੋਏ ਧਮਾਕੇ ਸੰਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ

ਅਪ੍ਰੈਲ 28, 2026
Load More

Recent News

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.