Punjab Weather Update News : ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 11.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਈ ਦੇ ਸ਼ੁਰੂ ਵਿੱਚ ਹੀ ਪੰਜਾਬ ਵਿੱਚ ਸਰਦੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ
ਪਿਛਲੇ 10 ਸਾਲਾਂ ਦੇ ਰਿਕਾਰਡ ਦੀ ਤੁਲਨਾ ‘ਚ ਪਹਿਲੀ ਵਾਰ 2 ਮਈ ਨੂੰ ਔਸਤਨ 25 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਜਦਕਿ ਪਿਛਲੇ 10 ਸਾਲਾਂ ‘ਚ ਅਜਿਹਾ ਕਦੇ ਨਹੀਂ ਦੇਖਿਆ ਗਿਆ। ਕਹਿਰ ਦੀ ਗਰਮੀ ਵਿੱਚ ਮਈ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਤੱਕ ਪਹੁੰਚ ਰਿਹਾ ਹੈ। ਇਸ ਵਾਰ ਅਪ੍ਰੈਲ ਮਹੀਨੇ ‘ਚ ਲਗਾਤਾਰ 5 ਤੇ ਹੁਣ 1 ਮਈ ਨੂੰ ਵੈਸਟਰਨ ਡਿਸਟਰਬੈਂਸ ਕਾਰਨ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਰੋਪੜ, ਨਵਾਂਸ਼ਹਿਰ, ਪਠਾਨਕੋਟ ਸਮੇਤ ਕਈ ਥਾਵਾਂ ‘ਤੇ ਮੀਂਹ ਪਿਆ।
ਉੱਤਰਾਖੰਡ ‘ਚ ਮੌਸਮ ਵਿਭਾਗ ਨੇ ਭਾਰੀ ਮੀਂਹ ਅਤੇ ਬਰਫਬਾਰੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ, ਇਸ ਦੇ ਨਾਲ ਹੀ 6 ਜ਼ਿਲਿਆਂ ‘ਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੌਸਮ ਵਿਭਾਗ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ ਅਤੇ ਨਾਲ ਹੀ ਬਿਜਲੀ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h