Weather Update: ਪੰਜਾਬ ਵਿੱਚ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਪੰਜਾਬ ਵਿੱਚ ਤਾਪਮਾਨ ਸਾਧਾਰਨ ਤੋਂ ਜ਼ਿਆਦਾ ਦਰਸਾਇਆ ਜਾ ਰਿਹਾ ਹੈ। ਸਾਧਾਰਨ ਤਾਪਮਾਨ 30 ਡਿਗਰੀ ਹੈ ਤੇ ਪੰਜਾਬ ਦੇ ਕਾਫੀ ਜਿਲਿਆਂ ਵਿੱਚ ਤਾਪਮਾਨ 35 ਡਿਗਰੀ ਤੱਕ ਪਹੁੰਚ ਗਿਆ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਵਿੱਚ ਤਾਪਮਾਨ ਹੋਰ ਵੱਧ ਸਕਦਾ ਹੈ ਪਰ ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 9 ਤਰੀਕ ਨੂੰ ਕਈ ਜਿਲਿਆਂ ਵਿੱਚ ਬਾਰਿਸ਼ ਹੋਣ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਕੱਲ ਤੋਂ ਲੂ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ ਸਿਹਤ ਵਿਭਾਗ ਵੱਲੋਂ ਲੂ ਤੋਂ ਬਚਨ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।