Weather Update: ਪੰਜਾਬ ਵਿੱਚ ਕਈ ਦਿਨਾਂ ਤੋਂ ਮਾਨਸੂਨ ਦਾ ਮੌਸਮ ਚੱਲ ਰਿਹਾ ਸੀ ਜਿਸ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਨਜਰ ਆ ਰਹੀ ਸੀ। ਹੁਣ ਤਾਪਮਾਨ ਫਿਰ ਤੋਂ ਵਧਣ ਲੱਗ ਪਿਆ ਹੈ।
ਕੱਲ੍ਹ ਸ਼ਾਮ ਤਾਪਮਾਨ ਵਿੱਚ 0.6 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ। ਆਉਣ ਵਾਲੇ ਦਿਨਾਂ ਵਿੱਚ, ਤਾਪਮਾਨ ਵਿੱਚ ਤੇਜ਼ੀ ਨਾਲ ਬਦਲਾਅ ਆਵੇਗਾ। 48 ਘੰਟਿਆਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ।
ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ, ਇਹ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਰਹਿੰਦਾ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਹੋਰ ਵੀ ਤੇਜ਼ ਹੋ ਗਿਆ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਪ੍ਰਮੁੱਖ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਵੱਧ ਤੋਂ ਵੱਧ ਤਾਪਮਾਨ ਇਸ ਪ੍ਰਕਾਰ ਸੀ:
ਲੁਧਿਆਣਾ: 37.8°C (ਆਮ ਨਾਲੋਂ 1.6°C ਵੱਧ)
ਅੰਮ੍ਰਿਤਸਰ: 37.0°C (ਆਮ ਨਾਲੋਂ 1.7°C ਵੱਧ)
ਪਠਾਨਕੋਟ: 38.6°C
ਫਤਿਹਗੜ੍ਹ ਸਾਹਿਬ: 37.4°C