Weather Update: ਪੰਜਾਬ ਵਿੱਚ ਮੌਸਮ ਵਿਭਾਗ ਦੁਆਰਾ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀ ਹੀ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਤੇਜ ਮੀਂਹ ਦੇ ਨਾਲ ਤੇਜ ਹਵਾਵਾਂ ਚੱਲੀਆਂ ਜਿਸ ਨਾਲ ਮੌਸਮ ਬਦਲ ਗਿਆ ਅਤੇ ਤਾਪਮਾਨ ਵਿੱਚ ਕਾਫੀ ਵੀ ਕਾਫੀ ਗਿਰਾਵਟ ਨਜਰ ਆਈ।
ਮੌਸਮ ਵਿਭਾਗ ਦੁਆਰਾ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਿਹਾ।
ਹੁਣ ਆਉਣ ਵਾਲੇ ਦਿਨਾਂ ਵਿੱਚ ਇਹ ਹੌਲੀ-ਹੌਲੀ ਤਾਪਮਾਨ ਫਿਰ ਵਧੇਗਾ। ਇਸ ਸਮੇਂ ਦੌਰਾਨ ਗਰਮੀ ਦੀ ਲਹਿਰ ਦੀ ਵੀ ਸੰਭਾਵਨਾ ਹੈ। ਬਾਕੀ ਕਈ ਜਿਲਿਆਂ ਦੇ ਵਿੱਚ ਮੌਸਮ ਸਾਫ ਰਹੇਗਾ ਪਰ ਫਿਰ ਵੀ ਤੇਜ ਹਵਾਵਾਂ ਚੱਲ ਰਹੀਆਂ ਹਨ।