Harpal Singh Cheema on Operation Amritpal: ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ ਜੋ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਇਆ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਐਤਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਸਾਡੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸਰੂਪ ਨੂੰ ਪੁਲਿਸ ਹਿਰਾਸਤ ‘ਚੋਂ ਛੁਡਾਉਣ ਲਈ ਢਾਲ ਵਜੋਂ ਵਰਤਿਆ ਗਿਆ ਸੀ। ਜਦਕਿ ਇਹ ਸਭ ਕਾਨੂੰਨੀ ਪ੍ਰਕਿਰਿਆ ਰਾਹੀਂ ਵੀ ਕੀਤਾ ਜਾ ਸਕਦਾ ਸੀ। ਇਹ ਪੰਜਾਬ ਪੁਲਿਸ ਹੀ ਸੀ ਜਿਸ ਨੇ ਪੂਰੀ ਇਮਾਨਦਾਰੀ, ਸੰਵੇਦਨਸ਼ੀਲਤਾ ਅਤੇ ਸਮਝਦਾਰੀ ਨਾਲ ਸਾਰੀ ਸਥਿਤੀ ਨੂੰ ਸੰਭਾਲਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਗੋਲੀਬਾਰੀ ਅਤੇ ਲਾਠੀਚਾਰਜ ਤੋਂ ਪੂਰੀ ਸਥਿਤੀ ਨੂੰ ਸ਼ਾਂਤ ਕੀਤਾ। ਉਨ੍ਹਾਂ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਕਰਨ ਦਿੱਤੀ ਕਿਉਂਕਿ ਉਹ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਸਪੱਸ਼ਟ ਹਦਾਇਤ ਦਿੱਤੀ ਸੀ ਕਿ ਕਿਸੇ ਵੀ ਧਰਮ ਜਾਂ ਫਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।
ਅੰਮ੍ਰਿਤਪਾਲ ਆਪਰੇਸ਼ਨ ਪੂਰੇ 36 ਦਿਨ ਤੱਕ ਚੱਲਿਆ
CM @BhagwantMann ਜੀ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਿਸ ਨੇ ਬਹੁਤ ਵਧਿਆ ਢੰਗ ਨਾਲ ਇਸ ਆਪਰੇਸ਼ਨ ਨੂੰ ਪੂਰਾ ਕੀਤਾ
ਅੰਮ੍ਰਿਤਪਾਲ ਨੇ ਗੁਰੂ ਘਰ ਨੂੰ ਢਾਲ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ
—Finance Minister @HarpalCheemaMLA pic.twitter.com/708LqsIF4Q
— AAP Punjab (@AAPPunjab) April 23, 2023
ਚੀਮਾ ਨੇ ਅੱਗੇ ਕਿਹਾ ਕਿ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਕਾਨੂੰਨ ਦਾ ਸਾਹਮਣਾ ਕਰਨ ਦੀ ਬਜਾਏ ਪੰਜਾਬ ਪੁਲਿਸ ਤੋਂ ਭੱਜ ਗਿਆ ਸੀ। 36 ਦਿਨਾਂ ਦੇ ਲੰਬੇ ਆਪ੍ਰੇਸ਼ਨ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਅਜਨਾਲਾ ਕਾਂਡ ਵਰਗਾ ਸਟੰਟ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਨਿਪੁੰਨਤਾ ਨਾਲ ਕੰਮ ਕੀਤਾ। ਚੀਮਾ ਨੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ‘ਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਅਤੇ ਗੋਲੀਬਾਰੀ ‘ਚ ਲੋਕ ਮਾਰੇ ਗਏ। ਪਰ ਇਹ ਆਮ ਆਦਮੀ ਪਾਰਟੀ ਦੀ ਧਰਮ ਨਿਰਪੱਖ ਸਰਕਾਰ ਹੈ, ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ।
ਜਲੰਧਰ ਤੋਂ ‘ਆਪ’ ਸੀਨੀਅਰ ਆਗੂ ਕੈਬਨਿਟ ਮੰਤਰੀ Adv Harpal Singh Cheema ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ Live https://t.co/c6nhzJ2iP4
— AAP Punjab (@AAPPunjab) April 23, 2023
ਚੀਮਾ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸ਼ਾਂਤੀ ਸਾਡੀ ਤਰਜੀਹ ਹੈ। ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਚੀਮਾ ਨੇ ਪੰਜਾਬ ਸਰਕਾਰ ‘ਤੇ ਭਰੋਸਾ ਕਰਨ ਅਤੇ ਸਮਰਥਨ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਸਾਰੀ ਕਾਰਵਾਈ ਦੌਰਾਨ ਕੋਈ ਵੀ ਮੰਦਭਾਗੀ ਘਟਨਾ ਨਹੀਂ ਵਾਪਰੀ। ਉਨ੍ਹਾਂ ਲੋਕਾਂ ਨੂੰ ‘ਆਪ’ ਸਰਕਾਰ ਦਾ ਸਮਰਥਨ ਕਰਦੇ ਰਹਿਣ ਲਈ ਕਿਹਾ ਅਤੇ ਕਿਹਾ ਕਿ ਅਸੀਂ ਆਪਣੇ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਸਕਦੇ ਹਾਂ। ਸਾਡੇ ਰਾਜ ਨੂੰ ਵਿਕਾਸ ਅਤੇ ਸ਼ਾਨ ਭਰੇ ਦੇ ਮਾਰਗ ‘ਤੇ ਅੱਗੇ ਲਿਜਾਣ ਲਈ ਸ਼ਾਂਤੀ ਜ਼ਰੂਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h