ਬਠਿੰਡਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ‘ਚ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਬਲੂਆਣਾ ਟੋਲ ਪਲਾਜਾ ਦੇ ਨਜ਼ਦੀਕ ਕਰੀਬ 10 ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਦੇ ਵਿੱਚ ਇੱਕ BMW ਗੱਡੀ ਦੀ ਮੋਟਰਸਾਈਕਲ ਦੇ ਨਾਲ ਟੱਕਰ ਹੋਈ ਹੈ ਜਿਸ ਦੇ ਵਿੱਚ ਇੱਕ ਮੋਟਰਸਾਈਕਲ ਸਵਾਰ ਲੜਕੇ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਜਿਸ ਦੀ ਸੂਚਨਾ ਸਥਾਨਕ ਲੋਕਾਂ ਦੇ ਵੱਲੋਂ ਸਮਾਜ ਸੇਵੀ ਸੰਸਥਾ ਅਤੇ ਪੁਲਿਸ ਨੂੰ ਦਿੱਤੀ ਗਈ।
ਮੌਕੇ ਤੇ ਪਹੁੰਚੀ SSF ਅਤੇ ਸਮਾਜ ਸੇਵੀ ਸੰਸਥਾ ਦੀ ਟੀਮ ਦੇ ਵੱਲੋਂ ਦੋਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਭੇਜਿਆ ਗਿਆ ਜਿਨਾਂ ਦੇ ਵਿੱਚੋਂ ਇੱਕ ਨੌਜਵਾਨ ਲੜਕੇ ਨੂੰ ਐਮਰਜਸੀ ਮੈਡੀਕਲ ਆਫਿਸਰ ਦੇ ਵੱਲੋਂ ਮ੍ਰਿਤਕ ਐਲਾਨ ਦਿੱਤਾ ਅਤੇ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਲੜਕੇ ਨੂੰ ਜੇਰੇ ਇਲਾਜ ਲਈ ਭਰਤੀ ਕੀਤਾ ਗਿਆ।
ਇਸ ਦੌਰਾਨ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਮੈਂਬਰ ਲਾਡੀ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਬਲੂਆਣਾ ਟੋਲ ਪਲਾਜ਼ਾ ਤੇ ਇੱਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਜਦੋਂ ਮੌਕੇ ਤੇ ਉਹ ਪਹੁੰਚੇ ਤਾਂ ਦੋਹਾਂ ਨੂੰ ਬਠਿੰਡਾ ਸਰਕਾਰੀ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਜਿਸ ਤੋਂ ਬਾਅਦ ਇੱਕ ਨੌਜਵਾਨ ਲੜਕੇ ਨੂੰ ਚੈੱਕ ਅਪ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਅਤੇ ਦੂਜੇ ਲੜਕੇ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਸਮਾਜ ਸੇਵੀ ਸੰਸਥਾ ਦੇ ਮੈਂਬਰ ਨੇ ਦੱਸਿਆ ਕਿ ਇਹ BMW ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਸੀ ਗੱਡੀ ਵੀ ਬੁਰੇ ਤਰੀਕੇ ਦੇ ਨਾਲ ਨੁਕਸਾਨੀ ਗਈ ਜਿਸ ਤੋਂ ਪਤਾ ਲੱਗਦਾ ਹੈ ਕਿ ਗੱਡੀ ਕਾਫੀ ਤੇਜ਼ੀ ਦੇ ਨਾਲ ਆ ਰਹੇ ਸੀ ਜਿਸ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰੀ ਹੈ। ਫਿਲਹਾਲ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸਨਾਖਤ ਨਹੀਂ ਹੋ ਪਾਈ ਹੈ।