ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਨਾਸਿਕ-ਸਿਨਾਰ ਰੋਡ ‘ਤੇ ਇਕ ਪ੍ਰਾਈਵੇਟ ਲਗਜ਼ਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਸਾਰੇ ਯਾਤਰੀ ਸਾਈਂ ਬਾਬਾ ਦੇ ਦਰਸ਼ਨਾਂ ਲਈ ਸ਼ਿਰਡੀ ਜਾ ਰਹੇ ਸਨ।