ਸਊਦੀ ਅਰਬ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 40 ਤੋਂ ਵੱਧ ਭਾਰਤੀ ਨਾਗਰਿਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹਜ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੀ ਤੇਲ ਵਾਲੇ ਟੈਂਕਰ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਵਾਹਨਾਂ ਵਿੱਚ ਅੱਗ ਲੱਗ ਗਈ ਅਤੇ ਬਹੁਤ ਸਾਰੇ ਯਾਤਰੀਆਂ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ।







