ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਈ ਡਰਾਉਣੀਆਂ ਅਤੇ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਇਨ੍ਹਾਂ ਨੂੰ ਦੇਖ ਕੇ ਯੂਜ਼ਰਸ ਹੈਰਾਨ ਰਹਿ ਜਾਂਦੇ ਹਨ। ਇਸ ਦੇ ਨਾਲ ਹੀ ਕਈ ਵੀਡੀਓਜ਼ ਨੂੰ ਦੇਖ ਕੇ ਯੂਜ਼ਰਸ ਆਪਣੀਆਂ ਅੱਖਾਂ ‘ਤੇ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ ਅਤੇ ਜ਼ਿੰਦਗੀ ‘ਚ ਸਬਕ ਲੈਂਦੇ ਹੋਏ ਵੀਡੀਓ ‘ਚ ਦਿਖਾਈ ਦੇਣ ਵਾਲੇ ਲੋਕਾਂ ਦੀਆਂ ਗਲਤੀਆਂ ਕਦੇ ਨਾ ਦੁਹਰਾਉਣ ਦਾ ਪ੍ਰਣ ਲੈਂਦੇ ਹੋਏ ਵੀ ਨਜ਼ਰ ਆ ਰਹੇ ਹਨ।
View this post on Instagram
ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇਕ ਵੀਡੀਓ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਬੀਚ ‘ਤੇ ਜਾਣ ਜਾਂ ਸਮੁੰਦਰ ‘ਚ ਨਹਾਉਣ ਤੋਂ ਵੀ ਸੰਕੋਚ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੇ ਵੀਡੀਓ ‘ਚ ਇਕ ਭਿਆਨਕ ਜੀਵ ਨੂੰ ਸਮੁੰਦਰ ‘ਚ ਨਹਾ ਰਹੇ ਲੋਕਾਂ ਦੇ ਪਿੱਛੇ ਲੱਗਦਾ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਦੋ ਲੋਕ ਆਪਣੀ ਜਾਨ ਬਚਾਉਣ ਲਈ ਸਮੁੰਦਰ ਤੋਂ ਬਾਹਰ ਭੱਜਦੇ ਨਜ਼ਰ ਆ ਰਹੇ ਹਨ। ਇਸ ਨੂੰ ਦੇਖ ਕੇ ਜ਼ਿਆਦਾਤਰ ਯੂਜ਼ਰਸ ਹੈਰਾਨ ਹਨ।
ਇਹ ਵੀ ਪੜ੍ਹੋ- ਚੰਡੀਗੜ੍ਹ ‘ਚ ਦੋ ਸਾਲ ਬਾਅਦ ਬੰਦ ਹੋ ਜਾਣਗੇ ਪੈਟਰੋਲ ਮੋਟਰਸਾਈਕਲ, ਸਿਰਫ EV ਦਾ ਹੋਵੇਗਾ ਰਜਿਸਟ੍ਰੇਸ਼ਨ
ਵੀਡੀਓ ਨੂੰ ਦੇਖ ਉੱਡੇ ਹੋਸ਼
ਆਮ ਤੌਰ ‘ਤੇ ਬਹੁਤ ਸਾਰੇ ਵੱਡੇ ਤੇ ਸ਼ਿਕਾਰੀ ਜੀਵ ਸਮੁੰਦਰ ਦੇ ਅੰਦਰ ਰਹਿੰਦੇ ਹਨ। ਜੋ ਸਮੁੰਦਰ ਦੀ ਡੂੰਘਾਈ ਵਿੱਚ ਆਪਣੇ ਸ਼ਿਕਾਰ ਨੂੰ ਮਾਰ ਕੇ ਖਾ ਜਾਂਦੇ ਹਨ। ਵਾਇਰਲ ਹੋ ਰਹੀ ਵੀਡੀਓ ‘ਚ ਇਕ ਅਜੀਬ ਜਾਨਵਰ ਦਿਖਾਈ ਦੇ ਰਿਹਾ ਹੈ, ਜੋ ਤੇਜ਼ੀ ਨਾਲ ਆਪਣੇ ਸ਼ਿਕਾਰ ਵਲ ਜਾਉਂਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਦੋ ਨੌਜਵਾਨ ਆਪਣੀ ਜਾਨ ਬਚਾ ਕੇ ਭੱਜਦੇ ਨਜ਼ਰ ਆ ਰਹੇ ਹਨ।
ਵਾਇਰਲ ਹੋ ਰਿਹੈ ਵੀਡੀਓ
ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 9 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ 74 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਇਸ ਨੂੰ ਪਸੰਦ ਕੀਤਾ ਹੈ। ਵੀਡੀਓ ਨੂੰ ਦੇਖ ਕੇ ਡਰੇ ਹੋਏ ਯੂਜ਼ਰਸ ਭਵਿੱਖ ‘ਚ ਸਮੁੰਦਰ ਕਿਨਾਰੇ ਨਾ ਜਾਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ।