ਚੰਡੀਗੜ੍ਹ ਪੁਲੀਸ ਨੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੀ ਦਹਿਸ਼ਤੀ ਹਮਲੇ ਦੀ ਚੇਤਾਵਨੀ ਤੋਂ ਬਾਅਦ ਅੱਜ ਇਥੇ ਆਈਐੱਸਬੀਟੀ ਸੈਕਟਰ 43 ਅਤੇ ਸੈਕਟਰ 17 ਸਮੇਤ ਸ਼ਹਿਰ ਦੇ ਬੱਸ ਸਟੈਂਡਾਂ ‘ਤੇ ਚੈਕਿੰਗ ਕੀਤੀ ਤੇ ਸੁਰੱਖਿਆ ਵਧਾ ਦਿੱਤੀ।
ਇਹ ਵੀ ਜਿਕਰਯੋਗ ਹੈ ਕਿ ਇਸ ਨੂੰ ਲੈ ਕੇ ਕੇਂਦਰੀ ਖੂਫੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਮੋਹਾਲੀ ‘ਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਬੱਸ ਸਟੈਂਡਾਂ ‘ਤੇ ਸੰਭਾਵਿਤ ਅਤਿਵਾਦੀ ਹਮਲੇ ਦੀ ਸੂਹ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਅਤਿਵਾਦੀ ਹਮਲੇ ਦੇ ਖਤਰੇ ਦੇ ਮੱਦੇਨਜ਼ਰ ਸੈਕਟਰ 43 ਦੇ ਬੱਸ ਸਟੈਂਡ ਨੇੜੇ ਨਾਕਾ ਲਗਾਇਆ ਗਿਆ ਅਤੇ ਪੁਲੀਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਹੁਣ ਪਹਿਲਾਂ ਹੋਵੇਗੀ..
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦੇ ਦੌਰੇ ‘ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ।
ਸੂਤਰਾਂ ਅਨੁਸਾਰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈਐੱਸ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ‘ਚ ਦਹਿਸ਼ਤ ਫੈਲਾ ਬੱਸ ਸਟੈਂਡਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।