Indian Army Truck Catches Fire: ਜੰਮੂ-ਕਸ਼ਮੀਰ ‘ਚ ਵੀਰਵਾਰ ਨੂੰ ਫੌਜ ਦੇ ਇੱਕ ਵਾਹਨ ਨੂੰ ਅੱਗ ਲੱਗ ਗਈ। ਇਸ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇੱਕ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੈ, ਜਿਸ ਦਾ ਇਲਾਜ ਫੌਜ ਦੇ ਹਸਪਤਾਲ ‘ਚ ਚੱਲ ਰਿਹਾ ਹੈ।
ਫੌਜ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਫੌਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀ ਸੰਗਠਨ ਜੈਸ਼ ਸਮਰਥਿਤ ਪੀਏਐਫਐਫ ਯਾਨੀ ਪੀਪਲਜ਼ ਐਂਟੀ ਫਾਸੀਵਾਦੀ ਫਰੰਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਏਡੀਜੀਪੀ ਜੰਮੂ ਅਤੇ ਹੋਰ ਸੀਨੀਅਰ ਅਧਿਕਾਰੀ ਪੁੰਛ ਪਹੁੰਚ ਗਏ ਹਨ।
ਦਰਅਸਲ, ਫੌਜ ਵੱਲੋਂ ਦੱਸਿਆ ਗਿਆ ਹੈ ਕਿ ਵੀਰਵਾਰ ਦੁਪਹਿਰ ਕਰੀਬ 3 ਵਜੇ ਅਣਪਛਾਤੇ ਅੱਤਵਾਦੀਆਂ ਨੇ ਰਾਜੌਰੀ ਸੈਕਟਰ ਦੇ ਭਿੰਬਰ ਗਲੀ ਅਤੇ ਪੁੰਛ ਵਿਚਕਾਰ ਹਾਈਵੇਅ ਤੋਂ ਲੰਘ ਰਹੇ ਫੌਜ ਦੇ ਵਾਹਨ ‘ਤੇ ਗੋਲੀਬਾਰੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਗ੍ਰੇਨੇਡ ਦੀ ਵਰਤੋਂ ਵੀ ਕੀਤੀ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ। ਭਾਰੀ ਮੀਂਹ ਤੇ ਘੱਟ ਵਿਜ਼ੀਬਿਲਟੀ ਦਾ ਫਾਇਦਾ ਉਠਾਉਂਦੇ ਹੋਏ ਇਹ ਅੱਤਵਾਦੀ ਹਮਲਾ ਹੋਇਆ।
VIDEO | Indian Army vehicle catches fire in Jammu and Kashmir's Poonch sector. More details are awaited. pic.twitter.com/E4gyvthM54
— Press Trust of India (@PTI_News) April 20, 2023
ਫੌਜ ਮੁਤਾਬਕ ਇਸ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਲਈ ਤਾਇਨਾਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ 5 ਜਵਾਨ ਇਸ ਘਟਨਾ ‘ਚ ਸ਼ਹੀਦ ਹੋਏ। ਇੱਕ ਹੋਰ ਗੰਭੀਰ ਜ਼ਖਮੀ ਜਵਾਨ ਨੂੰ ਤੁਰੰਤ ਰਾਜੌਰੀ ਦੇ ਆਰਮੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h