Texas Accident: ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਜਦਕਿ ਕੁਝ ਲੋਕ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਪੁਲਿਸ ਨੇ ਦੋਸ਼ੀ ਕਾਰ ਚਾਲਕ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ। ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਬ੍ਰਾਊਨਸਵਿਲੇ ਪੁਲਿਸ ਦੇ ਜਾਂਚ ਅਧਿਕਾਰੀ ਮਾਰਟਿਨ ਸੈਂਡੋਵਾਲ ਨੇ ਦੱਸਿਆ ਕਿ ਹਾਦਸਾ ਸਥਾਨਕ ਸਮੇਂ ਮੁਤਾਬਕ ਸਵੇਰੇ 8:30 ਵਜੇ ਵਾਪਰਿਆ। ਪਤਾ ਲੱਗਾ ਹੈ ਕਿ ਬੱਸ ਅੱਡੇ ’ਤੇ ਬੈਠਣ ਦਾ ਕੋਈ ਪ੍ਰਬੰਧ ਨਹੀਂ ਸੀ ਤੇ ਲੋਕ ਸੜਕ ਕਿਨਾਰੇ ਬੱਸ ਦੀ ਉਡੀਕ ਕਰ ਰਹੇ ਸੀ। ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਵੈਨੇਜ਼ੁਏਲਾ ਦੇ ਨਿਵਾਸੀ ਸੀ।
ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਐਸਯੂਵੀ (ਰੇਂਜ ਰੋਵਰ) ਬੱਸ ਸਟਾਪ ‘ਤੇ ਲੋਕਾਂ ਨੂੰ ਕੁਚਲਦੀ ਹੈ। ਪੀੜਤ ਇੱਕ ਸ਼ੈਲਟਰ ਵਿੱਚ ਰਾਤ ਬਿਤਾਉਣ ਤੋਂ ਬਾਅਦ ਡਾਊਨਟਾਊਨ ਬ੍ਰਾਊਨਸਵਿਲੇ ਲਈ ਬੱਸ ਦੀ ਉਡੀਕ ਕਰ ਰਹੇ ਸੀ।
Sleeper cell. 5G. Cabal intel:#BREAKING Fatal car incident in Brownsville, TX – 7 dead, multiple injured. A vehicle struck a group of individuals outside of a migrant shelter around 0830a local. Officials are working to confirm how many of the victims are… pic.twitter.com/ZVdvooejsU
— WayneTech SPFX®️ (@WayneTechSPFX) May 7, 2023
ਬ੍ਰਾਊਨਸਵਿਲੇ ਪੁਲਿਸ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਕਈ ਪ੍ਰਵਾਸੀ ਵੀ ਸ਼ਾਮਲ ਹਨ। ਗੱਡੀ ਚਲਾ ਰਹੇ ਵਿਅਕਤੀ ‘ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਉਸ ਨੂੰ ਵਾਧੂ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਸਪੱਸ਼ਟ ਨਹੀਂ ਹੈ ਕਿ ਘਟਨਾ ਜਾਣਬੁੱਝ ਕੇ ਕੀਤੀ ਗਈ ਸੀ ਜਾਂ ਨਹੀਂ। ਪੁਲਿਸ ਨੇ ਕਿਹਾ ਕਿ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਜਾਂਚ ਵਿੱਚ ਮਦਦ ਕਰ ਰਹੀ ਹੈ।
ਬ੍ਰਾਊਨਸਵਿਲੇ ਪੀਡੀ ਦੇ ਲੈਫਟੀਨੈਂਟ ਮਾਰਟਿਨ ਸੈਂਡੋਵਾਲ ਨੇ ਰਾਇਟਰਜ਼ ਨੂੰ ਦੱਸਿਆ, “ਅਸੀਂ ਇਹ ਦੇਖਣ ਲਈ ਨਸ਼ੇ ਦੇ ਫਾਰਮਾਂ ਦੀ ਜਾਂਚ ਕਰ ਰਹੇ ਹਾਂ ਕਿ ਕੀ ਉਹ ਦੁਰਘਟਨਾ ਸਮੇਂ ਨਸ਼ੇ ਵਿੱਚ ਸੀ।”
ਘਟਨਾ ਸਥਾਨ ਦੇ ਨੇੜੇ ਓਜ਼ਾਨਮ ਸੈਂਟਰ ਦੇ ਡਾਇਰੈਕਟਰ ਵਿਕਟਰ ਮਾਲਡੋਨਾਡੋ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਵਿੱਚ ਇੱਕ ਐਸਯੂਵੀ ਲਾਲ ਬੱਤੀ ਨੂੰ ਪਾਰ ਕਰਦੀ ਹੈ ਤੇ ਬੱਸ ਸਟਾਪ ਵੱਲ ਤੇਜ਼ ਰਫ਼ਤਾਰ ਨਾਲ ਜਾਂਦੀ ਦਿਖਾਈ ਦਿੱਤੀ। ਕਾਰ ਹਾਦਸੇ ਦੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h