Texas dairy farm explosion: ਅਮਰੀਕਾ ਦੇ ਟੈਕਸਾਸ ਵਿੱਚ ਇੱਕ ਡੇਅਰੀ ਫਾਰਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ‘ਚ 18,000 ਤੋਂ ਵੱਧ ਗਊਆਂਦੀ ਮੌਤ ਹੋਣ ਦੀ ਖ਼ਬਰ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਨਿਊਜ਼ ਏਜੰਸੀ ਰਾਇਟਰਜ਼ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਅਮਰੀਕਾ ਦੇ ਸਭ ਤੋਂ ਵੱਡੇ ਫਾਰਮ ਚ ਲੱਗੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਖੇਤ ਦੇ ਮਾਲਕ ਨੇ ਇਸ ਭਿਆਨਕ ਹਾਦਸੇ ਸਬੰਧੀ ਕੋਈ ਬਿਆਨ ਦਿੱਤਾ ਹੈ।
ਇਸ ਮਾਮਲੇ ਵਿੱਚ, ਕਾਉਂਟੀ ਜੱਜ ਮੈਂਡੀ ਗੇਫਲਰ ਨੇ ਅੰਦਾਜ਼ਾ ਲਗਾਇਆ ਹੈ ਕਿ ਅੱਗ ਲੱਗਣ ਦਾ ਕਾਰਨ ਉਪਕਰਣ ਦੇ ਇੱਕ ਹਿੱਸੇ ਵਿੱਚ ਖਰਾਬੀ ਹੋ ਸਕਦੀ ਹੈ। ਰਿਪੋਰਟਾਂ ਮੁਤਾਬਕ, ਟੈਕਸਾਸ ਦੇ ਫਾਇਰ ਅਧਿਕਾਰੀ ਅੱਗ ਨਾਲ ਜੁੜੇ ਸਾਰੇ ਕਾਰਨਾਂ ਦੀ ਜਾਂਚ ਕਰਨ ਵਾਲੇ ਹਨ। ਅੱਗ ਵਿੱਚ ਮਰਨ ਵਾਲੀਆਂ 18,000 ਗਾਵਾਂ ਚੋਂ ਲਗਪਗ 90 ਪ੍ਰਤੀਸ਼ਤ ਹੋਲਸਟਾਈਨ ਤੇ ਜਰਸੀ ਗਾਵਾਂ ਦੀਆਂ ਹਾਈਬ੍ਰਿਡ ਸੀ।
ਰਿਪੋਰਟ ਮੁਤਾਬਕ ਜਦੋਂ ਧਮਾਕਾ ਹੋਇਆ ਤਾਂ ਦੁੱਧ ਕੱਢਣ ਦੀ ਉਡੀਕ ‘ਚ ਗਾਵਾਂ ਇੱਕੋ ਥਾਂ ‘ਤੇ ਬੰਨ੍ਹਿਆਂ ਗਈਆਂ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਪਸ਼ੂਆਂ ਦੇ ਨੁਕਸਾਨ ਦਾ ਫਾਰਮ ‘ਤੇ ਵੱਡਾ ਵਿੱਤੀ ਪ੍ਰਭਾਵ ਪਵੇਗਾ ਕਿਉਂਕਿ ਹਰੇਕ ਗਾਂ ਦੀ ਕੀਮਤ “ਲਗਪਗ” $ 2,000 ਹੈ। ਅਜਿਹੇ ‘ਚ 18,000 ਗਾਵਾਂ ਦੀ ਮੌਤ ਨੂੰ ਵੀ ਵੱਡੀ ਆਰਥਿਕ ਤ੍ਰਾਸਦੀ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਅੱਗ ਸਬੰਧੀ ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਜ਼ੋਰਦਾਰ ਆਵਾਜ਼ ਸੁਣੀ ਅਤੇ ਧੂੰਏਂ ਦੇ ਵੱਡੇ-ਵੱਡੇ ਖੰਭੇ ਮੀਲਾਂ ਦੂਰ ਤੱਕ ਦਿਖਾਈ ਦੇ ਰਹੇ ਸਨ। ਲੋਕਾਂ ਨੇ ਦੱਸਿਆ ਕਿ ਕਾਲਾ ਧੂੰਆਂ ਸਮਝ ਤੋਂ ਬਾਹਰ ਹੈ। ਦੱਸ ਦੇਈਏ ਕਿ ਇਲਾਕੇ ਦੇ ਲੋਕਾਂ ਵੱਲੋਂ ਬਣਾਈਆਂ ਗਈਆਂ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਸਾਊਥ ਫੋਰਕ ਡੇਅਰੀ ਫਾਰਮ ਕਾਸਟਰੋ ਕਾਉਂਟੀ ਵਿੱਚ ਸਥਿਤ ਹੈ, ਜਿਸ ਨੂੰ ਟੈਕਸਾਸ ਵਿੱਚ ਸਭ ਤੋਂ ਵੱਧ ਡੇਅਰੀ ਉਤਪਾਦਕ ਕਾਉਂਟੀ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h