ਤਰਨ ਤਾਰਨ ਦੇ ਪਿੰਡ ਐਮਾ ਦੇ ਇੱਕ 18 ਸਾਲਾ ਮੁੰਡੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਮੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਨੂੰ ਜਾ ਰਿਹਾ ਸੀ।
ਮ੍ਰਿਤਕ ਨੌਜਵਾਨ ਦੇ ਮਾਮਾ ਨੇ ਦੱਸਿਆ ਕਿ ਜਗਮੀਤ ਸਿੰਘ ਮੋਟਰਸਾਈਕਲ ਉਤੇ ਅੱਜ ਸਵੇਰੇ ਜਦੋਂ ਸਕੂਲ ਨੂੰ ਜਾ ਰਿਹਾ ਸੀ ਕਿ ਪਿੰਡ ਕੋਟ ਲਾਗੇ ਉਸ ਨਾਲ ਹਾਦਸਾ ਵਾਪਰ ਗਿਆ।
ਉਸ ਨੂੰ ਗੰਭੀਰ ਹਾਲਤ ਵਿੱਚ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ ਹੈ।