ਪੰਜਾਬ ਵਿਧਾਨ ਸਭਾ ਦਾ 2 ਦਿਨਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ, ਨਸ਼ਿਆਂ ਅਤੇ ਕਰਜ਼ੇ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਲਈ ਹੈ। ਇਸ ਦੇ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਸੈਸ਼ਨ ਨੂੰ ਪਹਿਲਾਂ ਹੀ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਹਨ।