ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇ ਕੇ ਵਾਪਸ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ।ਇਸ ਲਈ ਸੀਐੱਮ ਮਾਨ ਨੇ ਅੱਜ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ ਤੇ ਇਸਤੋਂ ਬਾਅਦ ਕੈਬਿਨੇਟ ਮੀਟਿੰਗ ਵੀ ਬੁਲਾਉਣਗੇ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਅਗਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਗਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ‘ਆਪ’ ਵਿਧਾਇਕਾਂ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਇਸ ਵਾਰ ਸੈਸ਼ਨ ਬੁਲਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਵਾਰ ਭਰੋਸੇ ਦਾ ਮਤਾ ਨਹੀਂ ਲਿਆਏਗੀ।
ਰਾਜਪਾਲ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਸ਼ਾਮਲ ਹੋਣ ਲਈ ਵਿਧਾਇਕ ਸਵੇਰ ਤੋਂ ਹੀ ਪੁੱਜਣੇ ਸ਼ੁਰੂ ਹੋ ਗਏ ਸਨ।