ਭਾਰਤ ਤੇ ਪਾਕਿਸਤਾਨ ਵੌਇਚਕਾਰ ਤਣਾਅ ਵੱਧ ਦਾ ਜਾ ਰਿਹਾ ਹੈ ਜਿਸ ਦੇ ਤਹਿਤ ਪੰਜਾਬ ਦੇ ਲਗਭਗ ਹਰ ਜਿਲੇ ਦੇ ਵਿੱਚ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਇਸ ਦੇ ਤਹਿਤ ਹੁਣ ਚੰਡੀਗੜ੍ਹ ਵਿੱਚ ਵੀ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਜਾਰੀ ਕੀਤੀ ਗਈ ਹੈ ਜਿਸ ਵਿੱਚ ਸਾਇਰਨ ਵੱਜ ਰਹੇ ਹਨ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਹੈ ਕਿ ਇਸ ਤਣਾਅਪੂਰਨ ਹਾਲਾਤ ਦੇ ਵਿੱਚ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਸ਼ੀਸ਼ੇ ਵਾਲੀਆਂ ਖਿੜਕੀਆਂ ਜਾਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹੋ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਗਬਰਾਉਂ ਦੀ ਕੋਈ ਜਰੂਰਤ ਨਹੀਂ ਹੈ ਬੱਸ ਸਾਵਧਾਨ ਰਹਿਣ ਦੀ ਜ਼ੁਰੂਰਤ ਹੈ। ਇਸ ਲਈ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇੱਕ ਦਿਨ ਪਹਿਲਾਂ, ਚੰਡੀਗੜ੍ਹ ਵਿੱਚ ਪਾਕਿਸਤਾਨ ਤੋਂ ਡਰੋਨ ਹਮਲਾ ਹੋਇਆ ਸੀ। ਇੱਥੇ ਡਰੋਨ ਨੂੰ ਰੱਖਿਆ ਪ੍ਰਣਾਲੀ S-400 ਦੁਆਰਾ ਮਾਰ ਸੁੱਟਿਆ ਗਿਆ।
ਇਸ ਦੇ ਨਾਲ ਹੀ ਮੋਹਾਲੀ ‘ਚ ਵੀ ਪ੍ਰਸ਼ਾਸ਼ਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸਰਹੱਦੀ ਸੈਕਟਰਾਂ ‘ਚ ਮੋਹਾਲੀ ਨਿਵਾਸੀਆਂ ਨੂੰ ਵੀ ਘਰ ਦੇ ਅੰਦਰ ਰਹਿਣ ਤੇ ਖਿੜਕੀਆਂ ਦੇ ਸ਼ੀਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਖਾਸ ਕਰਕੇ ਇਹ ਹਦਾਇਤ ਸੈਕਟਰ 45-47 ਨੂੰ ਜਾਰੀ ਕੀਤੀ ਗਈ ਹੈ।