ਬੁੱਧਵਾਰ, ਮਾਰਚ 25, 2026 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ

by Pro Punjab Tv
ਫਰਵਰੀ 10, 2026
in Featured, Featured News, ਧਰਮ, ਪੰਜਾਬ, ਵਿਦੇਸ਼
0

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਧਾਰੀ ਸਿੱਖ ਪੁਲਿਸ ਅਫ਼ਸਰਾਂ ਦੇ ਅਧਾਰਤ ਹੀ ਬਣਾਈ ਜਾਵੇ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਵੱਲੋਂ ਪੁੱਜੇ ਸੁਝਾਵਾਂ, ਪੁੱਜੀ ਮੰਗ, ਬੀਤੇ ਦਿਨੀਂ ਦੋਆਬਾ ਖੇਤਰ ਦੇ ਇੱਕ ਅਸਥਾਨ ਉੱਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਮਰਯਾਦਾ ਦੀ ਉਲੰਘਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਹ ਅਤਿ ਜ਼ਰੂਰੀ ਹੈ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੇਵਲ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੇ ਅਧਾਰਤ ਹੀ ਹੋਵੇ।

ਉਨ੍ਹਾਂ ਕਿਹਾ ਕਿ ਮੌਜੂਦਾ ਜਾਂਚ ਟੀਮ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੇ ਕਾਰਨ ਸੰਗਤ ਦੇ ਮਨਾਂ ਵਿੱਚ ਦੁਵਿਧਾ ਪੈਦਾ ਹੋਈ ਹੈ ਅਤੇ ਕਈ ਖ਼ਦਸ਼ੇ ਖੜ੍ਹੇ ਹੋਏ ਹਨ, ਇਸ ਕਰਕੇ ਇਹ ਅਤਿ ਜ਼ਰੂਰੀ ਹੋ ਜਾਂਦਾ ਹੈ ਕਿ ਕੇਵਲ ਅੰਮ੍ਰਿਤਧਾਰੀ ਸਿੱਖ ਅਫ਼ਸਰ ਜਿਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ ਅਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ ਦੀ ਪੂਰਨ ਲਿਆਕਤ ਹੋਵੇ ਉਹ ਹੀ ਜਾਂਚ ਨੂੰ ਅੱਗੇ ਵਧਾਉਣ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਦੋਂ ਜਾਂਚ ਟੀਮ ਦੋਆਬਾ ਖੇਤਰ ਦੇ ਇੱਕ ਅਸਥਾਨ ਵਿਖੇ ਪਹੁੰਚੀ ਤਾਂ ਉਨ੍ਹਾਂ ਵੱਲੋਂ ਉੱਥੇ ਸਿੱਖ ਮਰਯਾਦਾ ਦੀ ਉਲੰਘਣਾ ਕਰਦਿਆਂ ਸੁਖਆਸਨ ਵਾਲੇ ਅਸਥਾਨ ਵਿਖੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਜਾਂਚ ਮਰਯਾਦਾ ਦੇ ਉਲਟ ਕੀਤੀ ਗਈ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ, ਇਹ ਵਰਤਾਰਾ ਅਗਾਂਹ ਨਾ ਵਾਪਰੇ ਇਸ ਲਈ ਇਹ ਆਦੇਸ਼ ਕੀਤਾ ਗਿਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਦੇ ਵਿਰੁੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਿਛਲੇ ਦਿਨੀਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਬਰਨਾਲਾ ਦੇ ਕਥਾਵਾਚਕ ਗੁਰਜੰਟ ਸਿੰਘ ਨੂੰ ਅੱਜ ਤਲਬ ਕੀਤਾ ਗਿਆ ਸੀ, ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੇ ਸਨਮੁਖ ਪੇਸ਼ ਹੋਏ। ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਗੁਰਜੰਟ ਸਿੰਘ ਨੇ ਅੱਜ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਹੈ, ਪਰੰਤੂ ਇਨ੍ਹਾਂ ਦਾ ਮਾਮਲਾ ਗੰਭੀਰ ਹੋਣ ਕਰਕੇ ਇਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਜੰਟ ਸਿੰਘ ਨੂੰ ਪੇਸ਼ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਨ੍ਹਾਂ ਉੱਤੇ ਕਿਸੇ ਵੀ ਸਟੇਜ ਤੋਂ ਬੋਲਣ ਦੀ, ਕੀਰਤਨ ਕਰਨ ਦੀ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਇਹ ਉਦੋਂ ਤੱਕ ਕਿਸੇ ਵੀ ਸਿੱਖ ਧਾਰਮਿਕ ਸਟੇਜ ਉੱਤੇ ਵੀ ਨਹੀਂ ਬੈਠਣਗੇ।

ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਮਾਮਲੇ ਸਬੰਧੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਚਾਰਅਧੀਨ ਹੈ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਿਰੁੱਧ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਕਿ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਕੋਈ ਛੇੜਛਾੜ ਕੀਤੀ ਗਈ ਹਨ, ਪ੍ਰਬੰਧਕ ਅੰਮ੍ਰਿਤਧਾਰੀ ਨਹੀਂ, ਗੁਰੂ ਘਰ ਅੰਦਰ ਮਨਮਤਾਂ ਹੁੰਦੀਆਂ ਹਨ ਅਤੇ ਸੰਗਤ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਵਾਰ-ਵਾਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰੰਤੂ ਉਨ੍ਹਾਂ ਵੱਲੋਂ ਆਪਹੁਦਰੀ ਕਾਰਗੁਜ਼ਾਰੀ ਕਰਦਿਆਂ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤ -35 ਡਿਗਰੀ ਦੇ ਤਾਪਮਾਨ ਵਿੱਚ ਵੀ ਉੱਥੇ ਵਿਰੋਧ ਕਰ ਰਹੀ ਹੈ, ਇਸ ਦੇ ਬਾਵਜੂਦ ਵੀ ਗੁਰਦੁਆਰਾ ਪ੍ਰਬੰਧਕਾਂ ਨੇ ਆਪਣਾ ਸਪੱਸ਼ਟੀਕਰਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣਾ ਜ਼ਰੂਰੀ ਨਹੀਂ ਸਮਝਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਧਾਨ ਸ. ਨਿਸ਼ਾਨ ਸਿੰਘ, ਸਕੱਤਰ ਸ. ਬਲਜਿੰਦਰ ਸਿੰਘ, ਸ. ਮੋਹਨ ਸਿੰਘ, ਸ. ਨਵਦੀਪ ਸਿੰਘ, ਸ. ਕੁਲਵਿੰਦਰ ਸਿੰਘ, ਸ. ਰਛਪਾਲ ਸਿੰਘ ਅਤੇ ਸ. ਪਰਦੀਪ ਸਿੰਘ ਨੂੰ ਸਖ਼ਤ ਤਾੜਨਾ ਕੀਤੀ ਕਿ ਇਹ 10 ਦਿਨਾਂ ਦੇ ਵਿੱਚ-ਵਿੱਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ਉੱਤੇ ਪੇਸ਼ ਹੋ ਕੇ ਦੇਣ, ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਸੰਗਤ ਨੂੰ ਗੁਰਦੁਆਰਾ ਸਾਹਿਬ ਆਉਣ ਦੀ ਇਜ਼ਾਜਤ ਦੇਣ ਅਤੇ ਗੁਰਮਤਿ ਦੇ ਉਲਟ ਕੀਤੇ ਜਾ ਰਹੇ ਕੰਮ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਬੰਧਕਾਂ ਨੇ 10 ਦਿਨਾਂ ਦੇ ਵਿੱਚ-ਵਿੱਚ ਕੀਤੀਆਂ ਹਦਾਇਤਾਂ ਅਤੇ ਤਾੜਣਾ ਉੱਤੇ ਪਾਲਣਾ ਨਾ ਕੀਤੀ ਤਾਂ ਇਨ੍ਹਾਂ ਵਿਰੁੱਧ ਪੰਥਕ ਭਾਵਨਾਵਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 4 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਹੀ ਨਿਹੰਗ ਸਿੰਘ ਫ਼ੌਜਾਂ ਅਤੇ ਸਮੂਹ ਖ਼ਾਲਸਾ ਪੰਥ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਸਾਹਮਣੇ ਆਇਆ ਹੈ ਅਤੇ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਵੀ ਪੁੱਜੀਆਂ ਹਨ ਕਿ ਹੋਲੇ ਮਹੱਲੇ ਦੌਰਾਨ ਬਹੁਤ ਲੋਕ ਇੱਕ ਦੂਜੇ ਉੱਤੇ ਅੰਨ੍ਹੇਵਾਹ ਰੰਗ ਸੁੱਟਦੇ ਹਨ ਅਤੇ ਸੰਗਤ ਉੱਤੇ ਵੀ ਇਹ ਰੰਗ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਹੋਲੇ ਮਹੱਲੇ ਨੂੰ ਹੋਲੀ ਵੱਲ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਜਾਪਦਾ ਹੈ ਜੋ ਠੀਕ ਨਹੀਂ। ਉਨ੍ਹਾਂ ਕਿਹਾ ਕਿ ਹੋਲੇ ਮੋਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤ ਉੱਤੇ ਰੰਗ ਸੁੱਟਣਾ ਬਿਲਕੁਲ ਗ਼ੈਰ-ਵਾਜਬ ਹੈ ਅਤੇ ਇਹ ਸਿੱਖੀ ਸਿਧਾਂਤ ਦੇ ਉਲਟ ਹੈ, ਇਸ ਉੱਤੇ ਪੂਰਨ ਰੂਪ ਵਿੱਚ ਪਾਬੰਦੀ ਹੈ। ਇਸ ਸਬੰਧ ਪ੍ਰਸ਼ਾਸਨ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਨਿਹੰਗ ਸਿੰਘ ਮਹੱਲਾ ਕੱਢਦੇ ਹਨ ਤਾਂ ਉਹ ਇੱਕ ਦੂਜੇ ਦੇ ਉੱਪਰ ਗੁਲਾਲ ਪਾਉਂਦੇ ਹਨ ਜੋ ਕਿ ਇੱਕ ਸੀਮਤ ਦਾਇਰੇ ਦੇ ਵਿੱਚ ਹੁੰਦਾ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਹੋਲਾ ਮਹੱਲਾ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੀ ਰਵਾਇਤ ਅਨੁਸਾਰ ਹੀ ਮਨਾਈਏ ਅਤੇ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਨਤਮਸਤਕ ਹੋਈਏ।

ਸ੍ਰੀ ਚਮਕੌਰ ਸਾਹਿਬ ਦੇ ਖੇਤਰ ਵਿੱਚ ਲਗਾਈ ਜਾ ਰਹੀ ਪੇਪਰ ਮਿੱਲ ਸਬੰਧੀ ਬੀਤੇ ਦਿਨੀਂ ਇਲਾਕੇ ਦੀ ਸੰਗਤ ਵੱਲੋਂ ਦਿੱਤੇ ਮੰਗ ਪੱਤਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਫੈਕਟਰੀ ਲਗਾਉਣ ਲਈ ਜੋ ਸਰਵੇਖਣ ਕਰਵਾਇਆ ਗਿਆ ਹੈ ਉਸ ਵਿੱਚੋਂ ਇਲਾਕੇ ਦੇ ਇਤਿਹਾਸਕ ਸਿੱਖ ਧਾਰਮਿਕ ਅਸਥਾਨਾਂ ਨੂੰ ਮਨਫੀ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਇਤਰਾਜ਼ਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਸੰਗਤ ਨੇ ਸਰਵੇਖਣ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਹੈ ਜਿਸ ਨੂੰ ਘੋਖ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Share199Tweet125Share50

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.