ਸ਼ਨੀਵਾਰ, ਜੂਨ 6, 2026 07:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ।

by Pro Punjab Tv
ਮਈ 14, 2026
in Featured News, ਪੰਜਾਬ
0

ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।

ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।

ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।

ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19,213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।

ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।

ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।

ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।

ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿਵਰਤਨ ਹੈ ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਲਣ ਦੀ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਂਦਾ ਅਤੇ ਸੁਨਹਿਰੇ ਭਵਿੱਖ ਨੂੰ ਨਿਖਾਰਦਾ ਹੈ।

Tags: latest newslatest Updatepro punjab tvpropunjabnewspunjab governmentpunjab newspunjabi news
Share201Tweet126Share50

Related Posts

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.