ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਮਰਿਆਦਾ ਨਾਲ ਆਨੰਦ ਕਾਰਜ (ਵਿਆਹ) ਸਬੰਧੀ ਪੰਚ ਸਿੰਘ ਸਾਹਿਬਾਨ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੰਦੇੜ ਸਾਹਿਬ ਵਿੱਚ ਹੋਈ ਮੀਟਿੰਗ ਤੋਂ ਬਾਅਦ ਪਾਸ ਕੀਤੇ ਮਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ ਗਿਆ ਹੈ। ਜੇਕਰ ਇਨ੍ਹਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹਦਾਇਤਾਂ ਵੀ ਵਿਆਹ-ਸ਼ਾਦੀਆਂ ਅਤੇ ਸਮਾਗਮਾਂ ਦੌਰਾਨ ਦਿਖਾਵੇ ਦੇ ਵੱਧ ਰਹੇ ਵਰਤਾਰੇ ਦੇ ਮੱਦੇਨਜ਼ਰ ਦਿੱਤੀਆਂ ਗਈਆਂ ਹਨ।