Cabnit Meeting News: ਚੰਡੀਗੜ੍ਹ ਵਿੱਚ ਅੱਜ ਪੰਜਾਬ ਸਰਕਾਰ ਦੀ ਅਹਿਮ ਮੀਟਿੰਗ ਹੋਈ। ਜਿਸ ਦੌਰਾਨ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਫੈਸਲਿਆ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਰਾਸ਼ਨ ਕਾਰਡ ਬਹਾਲ ਕਰਨ ਦਾ ਫੈਸਲਾ ਲਿਆ ਹੈ। 10 ਲੱਖ 77 ਹਜ਼ਾਰ ਦੇ ਕਰੀਬ ਕਾਰਡ ਆਪ ਸਰਕਾਰ ਵੇਲੇ ਕੱਟੇ ਗਏ ਸਨ, ਜਿਨ੍ਹਾਂ ਨੂੰ ਸਰਕਾਰ ਨੇ ਹੁਣ ਬਹਾਲ ਕਰ ਦਿੱਤਾ ਹੈ, ਇਸ ਦੇ ਨਾਲ ਹੀ ਰਾਸ਼ਨ ਦੀ ਫ੍ਰੀ ਡਿਲਵਰੀ ਵੀ ਹੋਵੇਗੀ।
ਅਧਿਆਪਕਾਂ ਨੂੰ ਬਦਲੀ ਕਰਵਾਉਣ ਵਿੱਚ ਹੋਵੇਗੀ ਅਸਾਨੀ, ਅਧਿਆਪਕਾਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਪੋਸਟਿੰਗ ਮਿਲੇਗੀ। ਬਦਲੀ ਦੀ ਪ੍ਰਕਿਰਿਆ ਪੂਰੇ ਸਾਲ ਖੁੱਲ੍ਹੀ ਰਹੇਗੀ। ਤਾਂ ਜੋ ਅਧਿਆਪਕ ਬਦਲੀ ਕਰਵਾਉਣ ਦੀ ਥਾਂ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਧਿਆਨ ਦੇਵੇ।
15 ਸ਼ਹਿਰਾਂ ਵਿੱਚ ਸਰਕਾਰ ਯੋਗਸ਼ਾਲਾ ਸਟਾਫ ਰੱਖਿਆ ਜਾਵੇਗਾ, ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਸਾਬਕਾ ਫੋਜੀਆਂ ਦੀਆਂ ਵਿਧਵਾਵਾਂ ਨੂੰ ਮਿਲੇਗੀ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਸਰਕਾਰ
ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ ਫਰਿਸ਼ਤੇ ਸਕੀਮ
27 ਜਨਵਰੀ ਨੂੰ ਸੜਕ ਸੁਰੱਖਿਆ ਫੋਰਸ ਮੁਹਿੰਮ ਦੀ ਸ਼ੁਰੂਆਤ ਕਰਨਗੇ ਮੁੱਖ ਮੰਤਰੀ ਮਾਨ
ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।
ਪੰਜਾਬ ਕੈਬਨਿਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਪੀਪੀਐਸਸੀ ਦੇ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਸੀ।