ਸ਼ਨੀਵਾਰ, ਸਤੰਬਰ 26, 2026 12:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ

by Gurjeet Kaur
ਅਪ੍ਰੈਲ 11, 2023
in ਧਰਮ
0

Prakasg purab guru sri teg bahadur ji: ਹਿੰਦ ਦੀ ਚਾਦਰ ਨੌਂਵੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 402ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਜਨਮ ਅਸਥਾਨ ਦੇ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਨੇਕਾਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ।

ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਚ ਸੰਗਤਾਂ ਨੇ ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।


ਪ੍ਰਕਾਸ਼ ਪੁਰਬ ਦੇ ਸਬੰਧ ਚ ਸ੍ਰੀ ਹਰਿਮੰਦਰ ਸਾਹਿਬ , ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਪਵਿਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ। ਉਧਰ ਮੰਜੀ ਸਾਹਿਬ ਦੀਵਾਨ ਹਾਲ ਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਨੀ ਦੇ ਰਸ ਨਾਲ ਜੋੜਿਆ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ। ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਦੇਸ਼ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂਆਂ ਨੇ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ।

ਇਸ ਦੌਰਾਨ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਕੀਤੀ ਗਈ ਜੋ ਸੰਗਤਾਂ ਦੀ ਵੱਡੀ ਖਿੱਚ ਦਾ ਕੇਂਦਰ ਬਣੀ। ਸੰਗਤ ਦੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਕਾਰ ਸੇਵਾ ਸੰਪਰਦਾਵਾਂ ਦੇ ਸਹਿਯੋਗ ਨਾਲ ਤਰਾਂ ਤਰਾਂ ਦੇ ਸਵਾਦੀ ਲੰਗਰ ਅਤੁੱਟ ਵਰਤਾਏ ਗਏ ਅਤੇ ਰਿਹਾਇਸ਼, ਪਾਰਕਿੰਗ ਤੇ ਮੈਡੀਕਲ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਕੇ ਮਹਿਲ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: PrakashPurabpropunjabtvSriGuruTegBahadurSahib
Share218Tweet137Share55

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 31, 2026

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ

ਜੁਲਾਈ 30, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.