ਭਾਜਪਾ ਦੇ ਇੱਕ ਸੰਸਦ ਮੈਂਬਰ ਨੇ ਸੋਮਵਾਰ ਨੂੰ ਰਾਜ ਸਭਾ ‘ਚ ਦਾਅਵਾ ਕੀਤਾ ਕਿ 2,000 ਰੁਪਏ ਦੇ ਨੋਟਾਂ ਦੀ ਵੱਡੇ ਪੱਧਰ ‘ਤੇ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਕਾਨੂੰਨੀ ਵਪਾਰ ‘ਚ ਵਰਤੋਂ ਹੋ ਰਹੀ ਹੈ, ਇਸ ਲਈ ਸਰਕਾਰ ਨੂੰ ਇਸ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਸੁਸ਼ੀਲ ਕੁਮਾਰ ਨੇ ਰਾਜ ਸਭਾ ‘ਚ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ, ‘ਬਾਜ਼ਾਰ ‘ਚ ਗੁਲਾਬੀ ਰੰਗ ਦੇ 2000 ਰੁਪਏ ਦੇ ਨੋਟ ਦੇਖਣਾ ਨੂੰ ਘੱਟ ਮਿਲਦੇ ਹਨ। ਇਹ ATM ਚੋਂ ਨਹੀਂ ਨਿਕਲਦੇ ਅਤੇ ਇਹ ਅਫਵਾਹ ਹੈ ਕਿ ਇਹ ਹੁਣ ਵੈਧ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ।
ਮੋਦੀ ਸਰਕਾਰ ਨੇ 8 ਨਵੰਬਰ 2016 ਨੂੰ ਨੋਟਬੰਦੀ ਦਾ ਐਲਾਨ ਕੀਤਾ। ਇਸ ਦੇ ਤਹਿਤ 500 ਅਤੇ 1000 ਰੁਪਏ ਦੇ ਨੋਟਾਂ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਬੰਦ ਕਰ ਦਿੱਤਾ ਗਿਆ। ਕੁਝ ਦਿਨਾਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਥਾਂ ‘ਤੇ 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕਰ ਦਿੱਤੇ। PM ਮੋਦੀ ਨੇ ਦਾਅਵਾ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਭਾਰਤੀ ਰਿਜ਼ਰਵ ਬੈਂਕ (RBI) ਨੇ 2,000 ਰੁਪਏ ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ ਅਤੇ ਵੱਡੀ ਗਿਣਤੀ ਵਿੱਚ 2,000 ਰੁਪਏ ਦੇ ਨਕਲੀ ਨੋਟ ਵੀ ਜ਼ਬਤ ਕੀਤੇ ਗਏ।
ਉਨ੍ਹਾਂ ਕਿਹਾ, ‘ਲੋਕਾਂ ਨੇ ਵੱਡੇ ਪੱਧਰ ‘ਤੇ 2000 ਰੁਪਏ ਦੇ ਨੋਟ ਜਮ੍ਹਾ ਕਰ ਲਏ। ਇਸ ਦੀ ਵਰਤੋਂ ਗੈਰ-ਕਾਨੂੰਨੀ ਧੰਦੇ ਵਿੱਚ ਹੀ ਹੋ ਰਹੀ ਹੈ। ਕੁਝ ਥਾਵਾਂ ‘ਤੇ ਇਹ ਬਲੈਕ ‘ਚ ਵੀ ਉਪਲਬਧ ਹੈ ਅਤੇ ਪ੍ਰੀਮੀਅਮ ‘ਤੇ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੋਟਾਂ ਦੀ ਵਰਤੋਂ ਨਸ਼ੀਲੇ ਪਦਾਰਥਾਂ, ਮਨੀ ਲਾਂਡਰਿੰਗ ਅਤੇ ਟੈਰਰ ਫਾਈਨੈਂਸਿੰਗ ਸਮੇਤ ਕਈ ਅਪਰਾਧਾਂ ‘ਚ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ। ਸਰਕਾਰ ਨੇ ਕਿਹਾ ਕਿ ਦੁਨੀਆ ਦੀਆਂ ਸਾਰੀਆਂ ਆਧੁਨਿਕ ਅਰਥਵਿਵਸਥਾਵਾਂ ‘ਚ ਵੱਡੇ ਨੋਟਾਂ ਦਾ ਪ੍ਰਚਲਨ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਵੱਧ ਤੋਂ ਵੱਧ 100 ਡਾਲਰ ਦੇ ਨੋਟ ਹਨ ਅਤੇ 1000 ਡਾਲਰ ਦੇ ਨੋਟ ਵੀ ਨਹੀਂ ।
2000 ਦੇ ਨੋਟ ਦਾ ਕੋਈ ਮਤਲਬ ਨਹੀਂ-
ਉਨ੍ਹਾਂ ਨੇ ਕਿਹਾ ਕਿ ਚੀਨ, ਕੈਨੇਡਾ, ਆਸਟ੍ਰੇਲੀਆ ਅਤੇ ਯੂਰਪੀਅਨ ਯੂਨੀਅਨ ‘ਚ ਵੀ ਨੋਟਾਂ ਦੀ ਵੱਧ ਤੋਂ ਵੱਧ ਕੀਮਤ 200 ਤੱਕ ਹੀ ਹੈ। ਬਿਹਾਰ ਦੇ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਸਿਰਫ ਪਾਕਿਸਤਾਨ ਅਤੇ ਸ਼੍ਰੀਲੰਕਾ ਵਰਗੇ ਦੇਸ਼ਾਂ ਵਿੱਚ 5,000 ਰੁਪਏ ਦੇ ਨੋਟ ਹਨ ਜਦਕਿ ਇੰਡੋਨੇਸ਼ੀਆ ਵਿੱਚ 1 ਲੱਖ ਰੁਪਏ ਦੇ ਨੋਟ ਹਨ। ਉਨ੍ਹਾਂ ਨੇ ਕਿਹਾ, ‘ਭਾਰਤ ਵਿੱਚ 2,000 ਦੇ ਨੋਟਾਂ ਦੇ ਚਲਣ ਦਾ ਹੁਣ ਕੋਈ ਮਤਲਬ ਨਹੀਂ। ਹੁਣ ਸਰਕਾਰ ਡਿਜੀਟਲ ਲੈਣ-ਦੇਣ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਇਸ ਲਈ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ 2,000 ਦੇ ਨੋਟ ਹੌਲੀ-ਹੌਲੀ ਬੰਦ ਕੀਤੇ ਜਾਣ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਜਨਤਾ ਨੂੰ ਇੱਕ ਮੌਕਾ ਦੇਣਾ ਚਾਹੀਦਾ ਹੈ, ਤਾਂ ਜੋ ਉਹ ਇੱਕ-ਦੋ ਸਾਲਾਂ ਵਿੱਚ 2000 ਦੇ ਨੋਟਾਂ ਨੂੰ ਹੋਰ ਨੋਟਾਂ ਨਾਲ ਬਦਲ ਸਕਣ। ਉਨ੍ਹਾਂ ਕਿਹਾ, ‘2000 ਦੇ ਨੋਟ ਦਾ ਮਤਲਬ ਕਾਲਾ ਧਨ ਮਤਲਬ ਕਾਲਾਬਾਜ਼ਾਰੀ। ਜੇਕਰ ਕਾਲੇ ਧਨ ‘ਤੇ ਰੋਕ ਲਗਾਉਣੀ ਹੈ ਤਾਂ 2000 ਰੁਪਏ ਦੇ ਨੋਟ ‘ਤੇ ਪਾਬੰਦੀ ਲਗਾਈ ਜਾਵੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h