ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ‘ਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਇਸ ਬਜਟ ਤੋਂ ਨਾਖੁਸ਼ ਨਜ਼ਰ ਆ ਰਹੀ ਹੈ। ਬਜਟ ਤੋਂ ਤੁਰੰਤ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਬਜਟ ਨੂੰ ਲੈ ਕੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਜਿਸ ‘ਚ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਆਪਣੇ ਵਾਅਦੇ ਚੇਤੇ ਕਰਵਾਏ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸੇ ਵੀ ਪੱਖ ਤੋਂ ਪੰਜਾਬ ਦੀਆਂ ਆਸਾਂ ‘ਤੇ ਪੂਰਾ ਨਹੀਂ ਉਤਰ ਰਿਹਾ, ਕਿਉਂਕਿ ਇਸ ‘ਚ ਕੁਝ ਵੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਹ ਸਰਕਾਰ 5 ਸਾਲ ਟਿੱਕ ਗਈ ਤਾਂ ਇਹ ਪੰਜਾਬ ਦਾ ਕਰਜਾ ਡਬਲ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਤਾਂ ਆਪਣੀਆਂ ਗਰਟੀਆਂ ਵੀ ਨਹੀਂ ਪੂਰੀਆਂ ਹੋਈਆਂ। ਇਸ ‘ਚ ਨਾ ਤਾਂ ਇਨ੍ਹਾਂ ਵੱਲੋਂ ਵੋਟਾਂ ਤੋਂ ਪਹਿਲਾਂ ਕੀਤੇ ਮਹਿਲਾਵਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਦੀ ਗੱਲ ਹੈ ਤੇ ਨਾ ਹੀ ਬੁਡਾਪਾ ਪੈਨਸ਼ਨ ਨੂੰ ਲੈ ਕੇ ਕੀਤਾ ਵਾਅਦਾ ਕਿ 2500 ਰੁਪਏ ਮਹੀਨਾ ਦੇਣ ਦੀ ਗੱਲ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ‘ਚ ਕਿਸਾਨਾਂ ਲਈ ਵੀ ਕੁਝ ਨਹੀਂ ਹੈ ਜੋ ਸਾਡੀ ਸਰਕਾਰ ਵੱਲੋਂ ਗਰੀਬ ਧੀਆਂ ਲਈ ਸ਼ਗਨ ਸਕੀਮ ਚਲਾਈ ਗਈ ਸੀ ਇਨ੍ਹਾਂ ਨੇ ਇਕ ਸਾਲ ਤੋਂ ਉਹ ਵੀ ਨਹੀਂ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸ ਬਜਟ ਦੌਰਾਨ 92 ਐਮਐਲਏ ‘ਚੋਂ ਸਿਰਫ 48 ਐਮਐਲਏ ਮੌਜੂਦ ਸਨ ਜੋ ਕਿ 50 ਫਿਸਦੀ ਬਣਦੇ ਹਨ। ਉਨ੍ਹਾਂ ਕਿਹਾ ਇਹ ਜੋ 48 ਐਮਐਲਏ ਉਥੇ ਮੌਜੂਦ ਸਨ ਉਹ ਵੀ ਇਸ ਬਜਟ ਤੋਂ ਕਿਤੇ ਨਾ ਕਿਤੇ ਖੁਸ਼ ਨਜ਼ਰ ਨਹੀਂ ਆ ਰਹੇ ਸਨ। ਮੁੱਖ ਮੰਤਰੀ ਮਾਨ ਵੱਲੋਂ ਉਨ੍ਹਾਂ ਨੂੰ ਇਸ਼ਾਰਾ ਕੀਤਾ ਜਾ ਰਿਹਾ ਸੀ ਕਿ ਬੈਂਚ ਥਪਥਪਾਓ। ਇਸੇ ਨਾਮੌਸ਼ੀ ‘ਚ ਉਹ ਬਾਅਦ ‘ਚ ਸੈਸ਼ਨ ਛੱਡ ਕੇ ਚਲੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h