ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਲਾਲੜੂ ਥਾਣੇ ਅਧੀਨ ਪੈਂਦੇ ਪਿੰਡ ਟਿਵਾਣਾ ਦੇ ਰਹਿਣ ਵਾਲੇ ਹਨ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਨਾਗਲ ਥਾਣਾ ਪੁਲਸ ਨੇ ਚਾਰਾਂ ਦੀਆਂ ਲਾਸ਼ਾਂ ਇਸਮਾਈਲਪੁਰ ਤੋਂ ਲੰਘਦੀ ਨਰਵਾਣਾ ਬ੍ਰਾਂਚ ਤੋਂ ਬਰਾਮਦ ਕੀਤੀਆਂ ਹਨ।
ਮ੍ਰਿਤਕਾਂ ਦੀ ਪਛਾਣ 40 ਸਾਲਾ ਕੁਲਬੀਰ, ਉਸ ਦੀ ਪਤਨੀ ਕਮਲਜੀਤ ਕੌਰ, 16 ਸਾਲਾ ਧੀ ਜਸ਼ਨਪ੍ਰੀਤ ਕੌਰ ਅਤੇ 11 ਸਾਲਾ ਖੁਸ਼ਦੀਪ ਵਾਸੀ ਟਿਵਾਣਾ ਪਿੰਡ ਵਜੋਂ ਹੋਈ ਹੈ।
ਐਤਵਾਰ ਸਵੇਰੇ ਕਾਰ ਨਹਿਰ ਵਿੱਚ ਡਿੱਗ ਗਈ
ਪੁਲੀਸ ਅਨੁਸਾਰ ਕੁਲਬੀਰ ਆਪਣੇ ਪਰਿਵਾਰ ਸਮੇਤ ਮਾਰੂਤੀ ਕਾਰ ਵਿੱਚ ਜਾ ਰਿਹਾ ਸੀ। ਉਸ ਦੀ ਕਾਰ ਐਤਵਾਰ ਸਵੇਰੇ 11 ਵਜੇ ਦੇ ਕਰੀਬ ਇਸਮਾਈਲਪੁਰ ਨੇੜੇ ਨਰਵਾਣਾ ਬ੍ਰਾਂਚ ਕੋਲ ਡਿੱਗ ਗਈ, ਜਿਸ ਦੀ ਸੂਚਨਾ ਸੋਮਵਾਰ ਨੂੰ ਥਾਣਾ ਨੱਗਲ ਨੂੰ ਮਿਲੀ।
ਇਹ ਵੀ ਪੜ੍ਹੋ : Sidhu Moosewala Murder Case: ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਹੋਵੇਗੀ ਪੁੱਛਗਿੱਛ
ਪੁਲੀਸ ਨੇ ਕਰੀਬ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ। ਪੁਲਿਸ ਨੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h