ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਤੱਕ ਪਹੁੰਚ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਸਾਰੇ ਕੇਸ ਬੰਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਸਿਸੋਦੀਆ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਿਲਾਫ਼ ਲੱਗੇ ਸਾਰੇ ਦੋਸ਼ ਝੂਠੇ ਹਨ ਤੇ ਉਹ ‘ਸਾਜ਼ਿਸ਼ਕਾਰਾਂ ਤੇ ਭ੍ਰਿਸ਼ਟ ਲੋਕਾਂ’ ਅੱਗੇ ਨਹੀਂ ਝੁਕਣਗੇ।
मेरे पास भाजपा का संदेश आया है- “आप” तोड़कर भाजपा में आ जाओ, सारे CBI ED के केस बंद करवा देंगे
मेरा भाजपा को जवाब- मैं महाराणा प्रताप का वंशज हूँ, राजपूत हूँ। सर कटा लूँगा लेकिन भ्रष्टाचारियो-षड्यंत्रकारियोंके सामने झुकूँगा नहीं। मेरे ख़िलाफ़ सारे केस झूठे हैं।जो करना है कर लो
— Manish Sisodia (@msisodia) August 22, 2022
ਜਿਕਰਯੋਗ ਹੈ ਕਿ ਸਿਸੋਦੀਆ ਉਨ੍ਹਾਂ 15 ਵਿਅਕਤੀਆਂ ਤੇ ਐਂਟਿਟੀਜ਼ ਵਿੱਚ ਸ਼ਾਮਲ ਹੈ, ਜਿਨ੍ਹਾਂ ਖਿਲਾਫ਼ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਮੌਕੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕੀਤੀ ਹੈ। ਉਪ ਮੁੱਖ ਮੰਤਰੀ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਮੈਂ ਮਹਾਰਾਣਾ ਪ੍ਰਤਾਪ ਦਾ ਵੰਸਜ਼ ਤੇ ਰਾਜਪੂਤ ਹਾਂ। ਮੈਂ ਆਪਣਾ ਸਿਰ ਕਟਾਉਣ ਲਈ ਤਿਆਰ ਹਾਂ, ਪਰ ਸਾਜ਼ਿਸ਼ਕਾਰਾਂ ਤੇ ਭ੍ਰਿਸ਼ਟ ਲੋਕਾਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ਼ ਦਰਜ ਕੇਸ ਝੂਠੇ ਹਨ, ਤੁਸੀਂ ਜੋ ਕਰਨਾ ਹੈ ਕਰ ਲਵੋ।’
ਇਹ ਵੀ ਪੜ੍ਹੋ : ਭਾਰਤ ’ਚ ਦਾਖ਼ਲਿਆਂ ਲਈ ਪ੍ਰਵੇਸ਼ ਪ੍ਰੀਖਿਆ ਵੀ ਨਹੀਂ ਦੇਣੀ ਪਵੇਗੀ..
ਸਿਸੋਦੀਆ ਨੇ ਕਿਹਾ, ‘‘ਮੈਨੂੰ ਭਾਜਪਾ ਵੱਲੋੋਂ ਸੁਨੇਹਾ ਮਿਲਿਆ ਹੈ- ਆਪ ਛੱਡੋ ਤੇ ਭਾਜਪਾ ਵਿੱਚ ਸ਼ਾਮਲ ਹੋਵੋ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੀਬੀਆਈ ਤੇ ਈਡੀ ਵੱਲੋਂ ਤੁਹਾਡੇ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ।’’
ਹਾਲਾਂਕਿ ਸੀਬੀਆਈ ਨੇ ਦਿੱਲੀ ਐਕਸਾਈਜ਼ ਪਾਲਿਸੀ ‘ਘੁਟਾਲਾ’ ਕੇਸ ਵਿੱਚ ਨਾਮਜ਼ਦ ਅੱਠ ਮੁਲਜ਼ਮਾਂ ਖਿਲਾਫ਼ ਅੱਜ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਸਾਫ਼ ਕਰ ਦਿੱਤਾ ਕਿ ਐੱਫਆਈਆਰ ਵਿੱਚ ਨਾਮਜ਼ਦ ਚਾਰ ਸਰਕਾਰੀ ਨੌਕਰਾਂ ਜਿਨ੍ਹਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਐਕਸਾਈਜ਼ ਵਿਭਾਗ ਦੇ ਤਿੰਨ ਸਾਬਕਾ ਅਧਿਕਾਰੀ ਸ਼ਾਮਲ ਹਨ, ਖਿਲਾਫ਼ ਅਜਿਹਾ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ ਹੈ।