ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨਣ ‘ਤੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੁੜ ਦਿੱਲੀ ਅੰਦੋਲਨ ਛੇੜਨ ਦੀ ਤਿਆਰੀ ਹੈ।ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਦੇਖਦਿਆਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਤਹਿਤ ਸਰਕਾਰ ਨੇ ਕਿਸਾਨਾਂ ਨੂੰ ਇਕ ਵਾਰ ਫਿਰ ਮੀਟਿੰਗ ਲਈ ਸੱਦਾ ਦਿੱਤਾ।ਦੱਸ ਦੇਈਏ ਕਿ ਇਹ ਦੂਜੇ ਗੇੜ ਦੀ ਮੀਟਿੰਗ 12 ਫਰਵਰੀ ਨੂੰ ਸੱਦੀ ਗਈ।
ਇਸ ਸਬੰਧੀ ਭਾਰਤ ਸਰਕਾਰ ਦੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪੱਤਰ ਜਾਰੀ ਕਰਕੇ ਮੀਟਿੰਗ ‘ਚ ਆਉਣ ਦਾ ਸੱਦਾ ਦਿੱਤਾ ਗਿਆ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ 8 ਫਰਵਰੀ ਨੂੰ ਵੀ ਕੇਂਦਰੀ ਮੰਤਰੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ।ਜਾਣਕਾਰੀ ਮੁਤਾਬਕ ਦੂਜੇ ਗੇੜ ਦੀ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮੀਨਿਸਟ੍ਰੇਸ਼ਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।