ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਧਰਤੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅੱਜ ਲਾਹੌਰ ਹਾਈ ਕੋਰਟ ਦੇ ਮੁੱਖ ਜੱਜ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਪਹਿਲਾਂ ਲਾਹੌਰ ਹਾਈ ਕੋਰਟ ਦੇ ਜੱਜ ਅਮੀਰ ਭੱਟੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗੇਟ ’ਤੇ ਪਹੁੰਚਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਲਾਹੌਰ ਹਾਈ ਕੋਰਟ ਦੇ ਮੁੱਖ ਜੱਜ ਅਮੀਰ ਭੱਟੀ ਨੂੰ ਪਾਕਿਸਤਾਨ ਓਕਾਫ਼ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ, ਗਿਆਨੀ ਬਲਵੰਤ ਸਿੰਘ, ਗੋਪਾਲ ਸਿੰਘ ਚਾਵਲਾ, ਸੁਰਜੀਤ ਸਿੰਘ ਕੰਵਲ ਵੱਲੋਂ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋ ਇਕ ਪਰਿਵਾਰ ਇਕ ਟਿਕਟ ਦਾ ਫੈਸਲਾ ਬਹੁਤ ਵਧੀਆ : ਬਿਕਰਮ ਸਿੰਘ ਮਜੀਠੀਆ
ਇਸ ਮੌਕੇ ਗੱਲਬਾਤ ਕਰਦਿਆਂ ਅਮੀਰ ਭੱਟੀ ਨੇ ਦੱਸਿਆ ਕਿ ਉਹ ਅੱਜ ਸ੍ਰੀ ਨਨਕਾਣਾ ਸਾਹਿਬ ਵਿਖੇ ਜੁਗਨੀ ਜੁਡੀਸ਼ੀਅਲੀ ਕੰਪਲੈਕਸ ਨਨਕਾਣਾ ਸਾਹਿਬ ਦੇ ਉਦਘਾਟਨ ਮੌਕੇ ਸ਼ਿਰਕਤ ਕਰਨ ਲਈ ਇੱਥੇ ਆਏ ਸਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਭੱਟੀ ਪਰਿਵਾਰ ਨਾਲ ਨਜ਼ਦੀਕੀ ਦਾ ਸਬੰਧ ਹੋਣ ਕਰਕੇ ਉਹ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਨ ਲਈ ਨਤਮਸਤਕ ਹੋਣ ਆਏ ਹਨ।