ਸ਼ਨੀਵਾਰ, ਜਨਵਰੀ 3, 2026 08:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਰਾਜਨੀਤੀ

CM Bhagwant Mann: ਕਾਂਗਰਸੀ ਆਗੂ ਆਪਣੇ ਮਾੜੇ ਕੰਮ ਲੁਕਾਉਣ ਲਈ ਭਾਜਪਾ ਵਿੱਚ ਹੋ ਰਹੇ ਨੇ ਸ਼ਾਮਲ- ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਣ ਤੋਂ ਨਹੀਂ ਰੋਕ ਸਕਣਗੇ।

by Bharat Thapa
ਅਕਤੂਬਰ 20, 2022
in ਰਾਜਨੀਤੀ
0

CM Bhagwant Mann on Defamation Cases: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ।

ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੁਣ ਸਾਡੇ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜ਼ਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਸਾਡੀ ਪਾਰਟੀ ਦੇ ਹੱਕ ਵਿੱਚ ਆਏ ਫੈਸਲੇ ਕਾਰਨ ਰੰਜਿਸ਼ ਵਜੋਂ ਦਾਇਰ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਣ ਤੋਂ ਨਹੀਂ ਰੋਕ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਅਜਿਹੇ ਕਿਸੇ ਵੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਲੰਬੇ ਸਮੇਂ ਤੱਕ ਬਰਬਾਦ ਕੀਤਾ, ਉਹ ਹੁਣ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਨੂੰ ਸਾਧਨ ਵਜੋਂ ਵਰਤ ਰਹੇ ਹਨ।

ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਈ ਦਹਾਕਿਆਂ ਤੋਂ ਦੇਸ਼ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਮਾਣਹਾਨੀ ਦੇ ਕੇਸ ਕਿਉਂ ਨਹੀਂ ਦਰਜ ਕੀਤੇ ਜਾਂਦੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਚੇ ਦੇਸ਼ ਭਗਤਾਂ ਨੂੰ ਅੱਤਵਾਦੀ ਗਰਦਾਰਦੇ ਹਨ, ਉਨ੍ਹਾਂ ਖਿਲਾਫ ਅਜਿਹੇ ਕੇਸ ਕਿਉਂ ਨਹੀਂ ਦਰਜ ਕੀਤੇ ਜਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਆਗੂ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦੂਰ ਕਰਕੇ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਲਈ ਅਣਥੱਕ ਮਿਹਨਤ ਕਰ ਰਹੇ ਹਨ, ਉਹ ਅੱਤਵਾਦੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕੋਈ ਮਾਣਹਾਨੀ ਵਰਗੀ ਕਾਰਵਾਈ ਨਹੀਂ ਹੁੰਦੀ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਵਿਰੁੱਧ ਸੰਮਨ ਜਾਰੀ ਕੀਤੇ ਜਾਣਗੇ ਤਾਂ ਉਹ ਅਦਾਲਤ ਵਿੱਚ ਪੇਸ਼ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਬਹੁਤ ਸਤਿਕਾਰਯੋਗ ਹਨ ਅਤੇ ਉਹ ਅਦਾਲਤ ਦੇ ਹਰ ਫੈਸਲੇ ਦੀ ਪਾਲਣਾ ਕਰਨਗੇ।

ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੁੱਟਣ ਤੋਂ ਬਾਅਦ ਹੁਣ ਇਹ ਆਗੂ ਆਪਣੇ ਮਾੜੇ ਕੰਮਾਂ ਲਈ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਕੇ ਸੁਰੱਖਿਅਤ ਪਨਾਹ ਦੀ ਆਸ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਨੇਤਾਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।

Tags: Assembly ElectionsBhagwant MannChief Ministercmcm bhagwant manncongress partydefamation casespoliticianpro punjab tvpunjabpunjab cm bhagwant mannpunjab newspunjab politicspunjabi news
Share211Tweet132Share53

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਸੰਬਰ 31, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.