ਐਤਵਾਰ, ਮਈ 18, 2025 01:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ CM ਤੇ ਦਿੱਲੀ ਦੇ CM ਨੇ ਸੂਬੇ ‘ਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨਿਆ , ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

by Gurjeet Kaur
ਸਤੰਬਰ 14, 2023
in ਪੰਜਾਬ
0
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨਿ੍ਹਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ
ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’
ਬੁਲੰਦੀਆਂ ਛੂਹਣ ਲਈ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੇ ਹਾਂ
ਸਿੱਖਿਆ ਦੇ ਖੇਤਰ ਵਿਚ ਪੰਜਾਬ ਛੇਤੀ ਹੀ ਬਣੇਗਾ ਅੱਵਲ ਸੂਬਾ
ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਨੇਕ ਕਾਰਜ ਵਾਸਤੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਮੁੱਖ ਮੰਤਰੀਆਂ ਦੀ ਸ਼ਲਾਘਾ
ਅੰਮ੍ਰਿਤਸਰ, 13 ਸਤੰਬਰ
ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ।
ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।”
ਮੁੱਖ ਮੰਤਰੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਕ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ।
ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਸਕੂਲ ਸਾਡੇ ਵਿਦਿਆਰਥੀਆਂ ਦੀ ਤਕਦੀਰ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਹੋਣਗੇ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ।
ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਕੂਲਾਂ ਦੇ ਕਲਾਸ ਰੂਮਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸਰਕਾਰ ਦੇ ਇਸ ਦੂਰਅੰਦੇਸ਼ ਕਦਮ ਲਈ ਦੋਵਾਂ ਮੁੱਖ ਮੰਤਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ 11ਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਸ ਵਿਦਿਆਰਥਣ ਨੇ ਕਿਹਾ ਕਿ ਇਸ ਸਕੂਲ ਵਿਚ ਮੌਜੂਦ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਵੀ ਮੌਜੂਦ ਨਹੀਂ ਹਨ। ਉਸ ਨੇ ਇਸ ਸਕੂਲ ਦੀ ਸਥਾਪਨਾ ਲਈ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।
ਇਕ ਹੋਰ ਵਿਦਿਆਰਥਣ ਕਿਰਨਦੀਪ ਕੌਰ ਜਿਸ ਨੇ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਸ ਸਕੂਲ ਵਿੱਚ ਦਾਖਲਾ ਲਿਆ, ਨੇ ਕਿਹਾ ਕਿ ਉਹ ਸਰਹੱਦ ਇਲਾਕੇ ਦੇ ਇਕ ਪਿੰਡ ਦੀ ਵਸਨੀਕ ਹੈ ਅਤੇ ਉਸ ਦੀ ਇੱਛਾ ਡਾਕਟਰ ਬਣਨ ਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਇੱਛਾ ਦਾ ਪੂਰਾ ਹੋ ਜਾਣਾ ਔਖਾ ਜਾਪਦਾ ਸੀ ਪਰ ਹੁਣ ਉਸ ਨੂੰ ਵਿਸ਼ਵਾਸ ਹੋ ਚੁੱਕਾ ਹੈ ਕਿ ਇਸ ਸਕੂਲ ਸਦਕਾ ਉਸ ਦਾ ਸੁਪਨਾ ਛੇਤੀ ਸਾਕਾਰ ਹੋਵੇਗਾ। ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਦੋਵਾਂ ਮੁੱਖ ਮੰਤਰੀਆਂ ਦਾ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨਗੇ।
ਦੋ ਹੋਰ ਵਿਦਿਆਰਥਣਾਂ ਆਰੀਅਨ ਅਤੇ ਸਾਨੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਕਲਾਸ ਰੂਮ ਅਤੇ ਲੈਬਾਰਟਰੀਆਂ ਵਾਲਾ ਸਕੂਲ ਉਨ੍ਹਾਂ ਦੇ ਸੁਪਨਿਆਂ ਦਾ ਸਕੂਲ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਡਿਜੀਟਲ ਪੜ੍ਹਾਈ ਅਤੇ ਅਤਿ ਆਧਿਨਕ ਬੁਨਿਆਦੀ ਢਾਂਚੇ ਨਾਲ ਉਹ ਆਪਣੇ ਜੀਵਨ ਵਿੱਚ ਨਵੀਆਂ ਮੰਜ਼ਲ ਛੂਹਣਗੇ।
ਦੋਵਾਂ ਮੁੱਖ ਮੰਤਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ, ਜਿਨ੍ਹਾਂ ਨੇ ਦੂਰਅੰਦੇਸ਼ੀ ਵਾਲੇ ਇਸ ਫੈਸਲੇ ਲਈ ਦੋਵਾਂ ਆਗੂਆਂ ਦੀ ਸ਼ਲਾਘਾ ਕੀਤੀ। ਇਕ ਸਰਹੱਦੀ ਪਿੰਡ ਨਾਲ ਸਬੰਧਤ ਅਮਰ ਪਾਲ ਤੇ ਤਿ੍ਰਪਤਾ ਰਾਣੀ ਨੇ ਦੋਵਾਂ ਆਗੂਆਂ ਨੂੰ ਦੱਸਿਆ ਕਿ ਇਹ ਸਕੂਲ ਸਰਕਾਰੀ ਸਕੂਲਾਂ ਵਾਂਗ ਲਗਦਾ ਹੀ ਨਹੀਂ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸੋਚਣ ਅਤੇ ਅਮਲ ਕਰਨ ਵਾਸਤੇ ਦੋਵਾਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੇ ਹਨ ਪਰ ਇਹ ਸਕੂਲ ਸਿੱਖਿਆ ਦੇ ਖ਼ੇਤਰ ਵਿੱਚ ਮਿਸਾਲੀ ਤਬਦੀਲੀ ਹਨ।
ਇਕ ਹੋਰ ਅਧਿਆਪਕ ਰੀਨਾ ਮਹਿਤਾ ਨੇ ਵੀ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਵਿਦਿਆਰਥੀ ਮੁਫ਼ਤ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ।
ਪ੍ਰਾਇਮਰੀ ਅਧਿਆਪਕ ਚੰਦਾ ਨੇ ਦੱਸਿਆ ਕਿ ਜੇ ਇਕ ਦਹਾਕਾ ਪਹਿਲਾਂ ਅਜਿਹੇ ਸਕੂਲ ਖੁੱਲ੍ਹੇ ਹੁੰਦੇ ਤਾਂ ਹੁਣ ਤੱਕ ਸੂਬੇ ਦਾ ਨਕਸ਼ਾ ਬਦਲ ਚੁੱਕਿਆ ਹੋਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਬੱਚਾ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਸ ਨੂੰ ਪ੍ਰੀਖਿਆ ਮਗਰੋਂ ਇਸ ਸਕੂਲ ਵਿੱਚ ਦਾਖ਼ਲਾ ਮਿਲ ਗਿਆ ਹੈ। ਉਸ ਨੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੰਵਾਰਨ ਦੇ ਉਦੇਸ਼ ਨਾਲ ਕੀਤੀ ਇਸ ਮਿਸਾਲੀ ਪਹਿਲਕਦਮੀ ਲਈ ਦੋਵਾਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ।
ਦੋਵਾਂ ਮੁੱਖ ਮੰਤਰੀਆਂ ਨੇ ਇਸ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ। ਦੋਵੇਂ ਆਗੂ ਸਕੂਲ ਵਿੱਚ ਨਵੇਂ ਬਣੇ ਬਾਸਕਟਬਾਲ ਕੋਰਟ ਵਿੱਚ ਵੀ ਗਏ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਸਕੂਲ ਦੇ ਵੇਰਵਿਆਂ ਬਾਰੇ ਜਾਣੂੰ ਕਰਵਾਇਆ। ਦੋਵਾਂ ਮੁੱਖ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਟਰਾਂਸਪੋਰਟ ਸਹੂਲਤ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾਈ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Tags: aapAAP Supremo Arvind kejriwalamritsarBhagwant Mannpro punjab tvPunjab CMschool of aminess
Share207Tweet130Share52

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.