ਵੀਰਵਾਰ, ਨਵੰਬਰ 19, 2026 02:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

by Pro Punjab Tv
ਅਗਸਤ 30, 2026
in Featured, Featured News, ਪੰਜਾਬ
0

ਪ੍ਰਧਾਨ ਮੰਤਰੀ ਦੇ ਸੱਦੇ ਨੂੰ ਪੰਜਾਬ ਬਣਾਏ ਲੋਕ-ਲਹਿਰ; ਨਸ਼ਿਆਂ ਤੋਂ ਅੱਗੇ ਨਾਰਕੋ-ਟੈਰਰ ਦੀਆਂ ਜੜ੍ਹਾਂ ਪੁੱਟ ਕੇ ਨੌਜਵਾਨੀ ਤੇ ਅਮਨ-ਚੈਨ ਦੀ ਰਾਖੀ ਦਾ ਵੇਲਾ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਧਨਾਸ ਪਿੰਡ ਵਿਖੇ ਨੌਜਵਾਨਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੀ 137ਵੀਂ ਕੜੀ ਸੁਣੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਜ ਦਿੱਤਾ ਗਿਆ ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦਾ ਸੰਕਲਪ ਪੰਜਾਬ ਲਈ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਅਤੇ ਪੰਜਾਬ ਨੂੰ ਇਸ ਕੌਮੀ ਸੰਕਲਪ ਦੀ ਅਗਵਾਈ ਕਰਨੀ ਚਾਹੀਦੀ ਹੈ।

ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ-ਲਹਿਰ ਬਣਾਉਣ ਦਾ ਰਾਹ ਵੀ ਦੱਸਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਪ੍ਰਭਾਵਸ਼ਾਲੀ ਨਾਅਰੇ ਘੜਨ, ਸੰਗੀਤਕਾਰਾਂ ਨੂੰ ਨਸ਼ਾ-ਮੁਕਤ ਜੀਵਨ ਦਾ ਸੁਨੇਹਾ ਦਿੰਦੇ ਗੀਤ ਰਚਣ, ਵਿਦਿਆਰਥੀਆਂ ਅਤੇ ਨਾਟਕ ਮੰਡਲੀਆਂ ਨੂੰ ਨਸ਼ਿਆਂ ਦੀ ਤਬਾਹੀ ਅਤੇ ਉਸ ਵਿੱਚੋਂ ਨਿਕਲਣ ਦਾ ਰਾਹ ਵਿਖਾਉਂਦੇ ਲਘੂ ਨਾਟਕ ਤਿਆਰ ਕਰਨ ਅਤੇ ਰਚਨਾਕਾਰਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਲੀ ਸਮੱਗਰੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦਾ ਸਪਸ਼ਟ ਸੰਦੇਸ਼ ਸੀ ਕਿ ਨਸ਼ਾ ਇਕੱਲੇ ਵਿਅਕਤੀ ਨੂੰ ਨਹੀਂ, ਪੂਰੇ ਪਰਿਵਾਰ ਅਤੇ ਸਮਾਜ ਨੂੰ ਆਪਣੀ ਲਪੇਟ ਵਿੱਚ ਲੈਂਦਾ ਹੈ।

ਸੰਧੂ ਨੇ ਕਿਹਾ ਕਿ ਪੰਜਾਬ ਲਈ ਇਸ ਸੰਕਲਪ ਦੇ ਅਰਥ ਹੋਰ ਵੀ ਡੂੰਘੇ ਹਨ। ਪੰਜਾਬ ਦੀ ਲੜਾਈ ਸਿਰਫ਼ ਨਸ਼ੇ ਦੀ ਲਤ ਨਾਲ ਨਹੀਂ, ਸਗੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰਾਹੀਂ ਪਲ ਰਹੇ ਨਾਰਕੋ-ਟੈਰਰ ਦੇ ਉਸ ਤੰਤਰ ਨਾਲ ਵੀ ਹੈ, ਜੋ ਸੂਬੇ ਦੀ ਨੌਜਵਾਨੀ, ਅਮਨ-ਚੈਨ ਅਤੇ ਸੁਰੱਖਿਆ ਨੂੰ ਖੋਖਲਾ ਕਰ ਰਿਹਾ ਹੈ। ਫਿਰੌਤੀਆਂ ਲਈ ਧਮਕੀਆਂ, ਜਬਰੀ ਵਸੂਲੀਆਂ, ਮਿੱਥ ਕੇ ਕੀਤੀਆਂ ਹੱਤਿਆਵਾਂ ਅਤੇ ਸੰਗਠਿਤ ਅਪਰਾਧ ਦੀਆਂ ਕਈ ਘਟਨਾਵਾਂ ਦੀਆਂ ਤੰਦਾਂ ਨਸ਼ਾ ਤਸਕਰੀ ਅਤੇ ਨਾਰਕੋ-ਟੈਰਰ ਦੇ ਜਾਲ ਨਾਲ ਜੁੜਦੀਆਂ ਹਨ।

“ਨਸ਼ਾ-ਮੁਕਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਪੰਜਾਬ ਦੀ ਭੂਮਿਕਾ ਸਭ ਤੋਂ ਅਹਿਮ ਹੋ ਸਕਦੀ ਹੈ। ਪੰਜਾਬ ਨੂੰ ਸਿਰਫ਼ ਨਸ਼ਿਆਂ ਦੀ ਮਾਰ ਤੋਂ ਬਚਾਉਣਾ ਨਹੀਂ, ਨਸ਼ਾ ਤਸਕਰੀ ਅਤੇ ਨਾਰਕੋ-ਟੈਰਰ ਦੇ ਪੂਰੇ ਤੰਤਰ ਦੀਆਂ ਜੜ੍ਹਾਂ ਪੁੱਟਣੀਆਂ ਹਨ। ਦੇਸ਼ ਨੇ ਦ੍ਰਿੜ੍ਹ ਸਿਆਸੀ ਇੱਛਾ-ਸ਼ਕਤੀ ਅਤੇ ਫ਼ੈਸਲਾਕੁਨ ਕਾਰਵਾਈ ਨਾਲ ਨਕਸਲਵਾਦ ਨੂੰ ਨਿਰਣਾਇਕ ਢੰਗ ਨਾਲ ਪਿੱਛੇ ਧੱਕਿਆ ਹੈ; ਉਸੇ ਦ੍ਰਿੜ੍ਹਤਾ, ਸੰਕਲਪ ਅਤੇ ਸਮਰੱਥਾ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਾਰਕੋ-ਟੈਰਰ ਦੇ ਜਾਲ ਤੋਂ ਮੁਕਤ ਕਰਨ ਲਈ ਵਚਨਬੱਧ ਹੈ,” ਸੰਧੂ ਨੇ ਕਿਹਾ।

ਸੰਧੂ ਨੇ ਕਿਹਾ ਕਿ ਇਸ ਲੜਾਈ ਦਾ ਦੂਜਾ ਅਹਿਮ ਪੱਖ ਪੰਜਾਬ ਦੀ ਨੌਜਵਾਨੀ ਸਾਹਮਣੇ ਨਸ਼ੇ ਦੀ ਥਾਂ ਮੌਕਿਆਂ ਦਾ ਸੰਸਾਰ ਖੜ੍ਹਾ ਕਰਨਾ ਹੈ। ਸਿੱਖਿਆ, ਹੁਨਰ, ਖੇਡਾਂ, ਖੋਜ, ਰੁਜ਼ਗਾਰ ਅਤੇ ਉੱਦਮ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਪੰਜਾਬ ਦੀ ਤਰੱਕੀ ਦੀ ਤਾਕਤ ਬਣਾਉਣਾ ਪਵੇਗਾ। ਪੰਜਾਬ ਦੀ ਨੌਜਵਾਨੀ ਨੂੰ ਸਮੱਸਿਆ ਨਹੀਂ, ਪੰਜਾਬ ਦੇ ਪੁਨਰ-ਨਿਰਮਾਣ ਦੀ ਸਭ ਤੋਂ ਵੱਡੀ ਤਾਕਤ ਮੰਨਣਾ ਹੋਵੇਗਾ।

ਉਨ੍ਹਾਂ ਕਿਹਾ ਕਿ ‘ਮਨ ਕੀ ਬਾਤ’ ਦੀ ਅਸਲ ਤਾਕਤ ਚੰਗੀ ਸੋਚ ਨੂੰ ਲੋਕ-ਭਾਗੀਦਾਰੀ ਅਤੇ ਲੋਕ-ਭਾਗੀਦਾਰੀ ਨੂੰ ਲੋਕ-ਲਹਿਰ ਵਿੱਚ ਬਦਲਣ ਵਿੱਚ ਹੈ। ਪ੍ਰਧਾਨ ਮੰਤਰੀ ਦਾ ਅੱਜ ਦਾ ਸੱਦਾ ਪੰਜਾਬ ਦੇ ਹਰ ਪਿੰਡ, ਹਰ ਵਿਦਿਅਕ ਸੰਸਥਾ, ਹਰ ਖੇਡ ਮੈਦਾਨ ਅਤੇ ਹਰ ਨੌਜਵਾਨ ਤੱਕ ਪਹੁੰਚਣਾ ਚਾਹੀਦਾ ਹੈ। “ਨਸ਼ਾ-ਮੁਕਤ ਨੌਜਵਾਨੀ, ਨਾਰਕੋ-ਟੈਰਰ ਤੋਂ ਮੁਕਤ ਪੰਜਾਬ ਅਤੇ ਨੌਜਵਾਨਾਂ ਲਈ ਮੌਕਿਆਂ ਨਾਲ ਭਰਪੂਰ ਭਵਿੱਖ—ਪ੍ਰਧਾਨ ਮੰਤਰੀ ਦੇ ਅੱਜ ਦੇ ਸੰਕਲਪ ਨੂੰ ਪੰਜਾਬ ਵਿੱਚ ਇਸੇ ਦ੍ਰਿੜ੍ਹ ਲੋਕ-ਲਹਿਰ ਵਿੱਚ ਬਦਲਣਾ ਹੋਵੇਗਾ,” ਸੰਧੂ ਨੇ ਕਿਹਾ।

Share202Tweet127Share51

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.