ਮੰਗਲਵਾਰ, ਮਈ 20, 2025 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

by Gurjeet Kaur
ਮਾਰਚ 16, 2024
in ਪੰਜਾਬ
0
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

 

 2 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਕੰਮ ਵੀ ਜ਼ੋਰਾਂ ’ਤੇ

 

ਹੁਸੈਨੀਵਾਲਾ ਸ਼ਹੀਦੀ ਸਮਾਰਕ ਦੀ ਕਾਇਆ ਕਲਪ ਲਈ 25 ਕਰੋੜ ਖਰਚੇ ਜਾਣਗੇ
      ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ  ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ।

 

          ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫੈਕਟਸ, ਇਕਿਊਪਮੈਂਟ, ਕੋਡਿੰਗ, ਡਿਕੋਡਿੰਗ ਨੂੰ ਦਰਸਾਇਆ ਗਿਆ ਹੈ, ਜਿਸ ਨਾਲ ਇਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰ ਸਕੂਲੀ ਵਿਦਿਆਰਥੀਆਂ ਨੂੰ ਇਤਿਹਾਸਕ ਦੇ ਨਾਲ-ਨਾਲ ਤਕਨੀਕੀ ਗਿਆਨ ਵੀ ਮਿਲੇਗਾ। ਇਸ ਮਿਊਜ਼ੀਅਮ ਵਿੱਚ ਸੱਤ ਗੈਲਰੀਆਂ ਬਣੀਆਂ ਹਨ ਜੋ ਕਿ ਸਾਰਾਗੜ੍ਹੀ ਪੋਸਟ ਅਤੇ ਜੰਗ ਦੀ ਵੱਖ-ਵੱਖ ਪਹਲੂਆਂ ਤੋਂ ਤਸਵੀਰ ਪੇਸ਼ ਕਰਦੀਆਂ ਹਨ। ਪਹਿਲੀ ਗੈਲਰੀ ਵਿੱਚ ਸਾਰਾਗੜ੍ਹੀ ਪੋਸਟ ਦਾ ਮਾਡਲ ਬਣਾਇਆ ਗਿਆ ਹੈ ਅਤੇ ਸਾਰਾਗੜ੍ਹੀ ਜੰਗ ਦਾ ਇਤਿਹਾਸ ਵੀ ਦਿਖਾਇਆ ਗਿਆ ਹੈ, ਜਿਸ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਜਾਣਕਾਰੀ ਹੈ। ਗੈਲਰੀ -2 ਵਿੱਚ ਥਰੀ ਡੀ ਥਿਏਟਰ ਬਣਾਇਆ ਗਿਆ ਹੈ ਜਿੱਥੇ ਹਵਲਦਾਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਅਫਗਾਨਾਂ ਨਾਲ ਨਾਲ ਲੜੇ 21 ਸਿੱਖ ਸੈਨਿਕਾਂ ਦੀ ਸ਼ੂਰਬੀਰਤਾ ਨੂੰ ਸਮਰਪਿਤ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਨੂੰ ਦਰਸਾਊਂਦੀ ਦੀ ਪੂਰੀ ਮੂਵੀ ਦਿਖਾਈ ਜਾਂਦੀ ਹੈ। ਗੈਲਰੀ-3 ਵਿੱਚ ਹੀਲਿਓਗ੍ਰਾਫੀ ਗੈਲਰੀ ਹੈ ਜਿਸ ਵਿੱਚ ਉਸ ਵੇਲੇ ਦੋ ਕਿਲੇ ਅਤੇ ਇਕ ਪੋਸਟ ਦੇ ਵਿੱਚ ਕਿਸ ਪ੍ਰਕਾਰ ਸਿਗਨਲਿੰਗ ਹੁੰਦੀ ਸੀ ਬਾਰੇ ਲਈਵ ਵੀ.ਐਫ.ਐਕਸ. ਤਕਨੀਕ ਰਾਹੀਂ ਦਿਖਾਇਆ ਗਿਆ ਹੈ। ਗੈਲਰੀ-4 ਵਿੱਚ ਟੂ ਡੀ ਮੂਵੀ ਚਲਦੀ ਹੈ ਜਿਸ ਵਿੱਚ ਇਸ ਲੜਾਈ ਤੋਂ ਬਾਅਦ ਦੀਆਂ ਹਾਲਾਤਾਂ, ਘਟਨਾਵਾਂ, ਸਨਮਾਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਹੈ। ਅਗਲੀ ਗੈਲਰੀ ਵਿੱਚ ਇਸ ਲੜਾਈ ਦੌਰਾਨ ਸਿੱਖ ਫੌਜੀਆਂ ਅਤੇ ਅਫ਼ਗਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਅਤੇ ਬੰਦੂਕਾਂ ਨੂੰ ਪ੍ਰਤੀਕ੍ਰਿਤਿਆਂ ਦੁਆਰਾ ਦਿਖਾਇਆ ਗਿਆ ਹੈ। ਛੇਵੀਂ ਗੈਲਰੀ ਜਿਸ ਨੂੰ ਲਾਸਟ ਮੈਨ ਗੈਲਰੀ ਵੀ ਕਿਹਾ ਜਾਂਦਾ ਹੈ ਆਖ਼ਰੀ ਸ਼ਹੀਦ ਗੁਰਮੁਖ ਸਿੰਘ ਨੂੰ ਸਮਰਪਿਤ ਹੈ। ਇਸ ਤੋਂ ਬਾਅਦ ਆਖ਼ਰੀ ਗੈਲਰੀ-7 ਹੈ ਜੋ ਕਿ ਸ਼ਰਧਾਂਜਲੀ ਗੈਲਰੀ ਅਤੇ ਸੈਲਫ਼ੀ ਗੈਲਰੀ ਹੈ। ਇੱਥੇ ਸਿੱਖ ਫੌਜੀਆਂ ਦੀ ਬੰਦੂਕ ਰੱਖੀ ਗਈ ਹੈ ਜਿੱਥੇ ਸੈਂਸਰ ਲਗਾਇਆ ਗਿਆ ਹੈ ਜਿਸ ਨੂੰ ਛੂਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸੇ ਗੈਲਰੀ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦਾ ਲਾਈਵ ਕਟਆਊਟ ਲਗਾਇਆ ਗਿਆ ਹੈ ਜਿਸ ਕੋਲ ਖੜ੍ਹੇ ਹੋ ਕੇ ਲੋਕ ਸੈਲਫ਼ੀ ਲੈ ਸਕਦੇ ਹਨ। ਇਸ ਗੈਲਰੀ ਵਿੱਚ ਉਸ ਵੇਲੇ ਦੀਆਂ ਅਖ਼ਬਾਰਾਂ ਦੀ ਕਟਿੰਗ ਅਤੇ ਮਹਾਰਾਣੀ ਵਿਕਟੋਰੀਆਂ ਦੂਆਰਾ ਕੀਤਾ ਸਨਮਾਨ, ਸ਼ਹੀਦਾਂ ਦੀਆਂ ਬਣੀਆਂ ਯਾਦਗਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਗੈਲਰੀਆਂ ਵਿੱਚ ਟੱਚ ਪੈਨਲ ਲਗਾਏ ਗਏ ਹਨ ਜਿਨ੍ਹਾਂ ਵਿੱਚ ਸਾਰਾਗੜ੍ਹੀ ਜੰਗ ਅਤੇ ਸ਼ਹੀਦਾਂ ਬਾਰੇ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਸਥਾਰ ਨਾਲ ਜਾਣਕਾਰੀ ਲਈ ਜਾ ਸਕਦੀ ਹੈ।

 

 ਸਾਰਾਗੜ੍ਹੀ ਦੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਸਾਰਿਆ ਇਹ ਅਜਾਇਬਘਰ 36 ਸਿੱਖ ਦੇ 21 ਸੈਨਿਕਾਂ ਦੀ ਮਿਸਾਲੀ ਗਾਥਾ ਜੋ ਕਿ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਸੀ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ, ਭਾਰਤੀ ਫੌਜ ਦੇ ਇਤਿਹਾਸ ਵਿਚ ਹਮੇਸ਼ਾਂ ਮਿਸਾਲ ਬਣੀ ਰਹੇਗੀ  ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਾਰਾਗੜ੍ਹੀ ਮੈਮੋਰੀਅਲ ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਵੱਲੋਂ ਰੱਖਿਆ ਗਿਆ ਸੀ, ਦਾ ਕੰਮ ਵੀ ਜ਼ੋਰਾਂ ਤੇ ਹੈ। ਇਸ ਨਾਲ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ।

 

ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਵਾਰ ਮਿਊਜ਼ੀਅਮ ਅਤੇ ਸਾਰਾਗੜ੍ਹੀ ਜੰਗੀ ਯਾਦਗਾਰ ਤੋਂ ਇਲਾਵਾ ਹੂਸੈਨੀਵਾਲਾ ਸ਼ਹੀਦੀ ਸਮਾਰਕ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ, ਜਿਸ ਤਹਿਤ ਸ਼ਹੀਦੀ ਸਮਾਰਕਾਂ, ਪਾਰਕਾਂ ਤੇ ਇਮਾਰਤਾਂ ਦਾ ਸੁੰਦਰੀਕਰਨ, ਪਾਰਕਿੰਗ ਵਿਵਸਥਾ, ਤਲਾਬ ਅਤੇ ਸੈਲਾਨੀਆਂ ਦੀ ਸੁਵਿਧਾ ਲਈ 25 ਕਰੋੜ ਰੁਪਏ ਦੀ ਖਰਚ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਚਾਰੂਮਿਤਾ, ਸਾਰਾਗੜ੍ਹੀ ਮੈਮੋਰੀਅਲ ਟਰੱਸਟ ਦੇ ਮੈਂਬਰ ਡਾ. ਅਨਿਰੁੱਧ ਗੁਪਤਾ, ਵਿਨੋਦ ਚੌਹਾਨ ਡਾਇਰੈਕਟਰ ਵੀਚਾਓ ਵੋਯੇਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Tags: builtferozepurhistorical Saragarhi Museumlatest newsLok Arpitpro punjab tv
Share201Tweet126Share50

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025

PSEB ਦੇ 10ਵੀਂ 12ਵੀਂ ਦੇ ਵਿਦਿਆਰਥੀ ਲਈ ਵੱਡੀ ਅਪਡੇਟ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮਈ 20, 2025

Healthy Summer Drinks: ਗਰਮੀਆਂ ‘ਚ ਰਹਿਣਾ ਹੈ Cool-Cool, ਤਾਂ Try ਕਰੋ ਅਜਿਹੇ ਠੰਡੇ ਡਰਿੰਕ ਰੱਖਣਗੇ ਹੀਟ ਵੇਵ ਤੋਂ ਦੂਰ

ਮਈ 20, 2025

Weather Update: ਅੱਜ ਤਾਪਮਾਨ ਰਹੇਗਾ ਗਰਮ, ਮੌਸਮ ਵਿਭਾਗ ਵੱਲੋਂ ਇਸ ਦਿਨ ਮੀਂਹ ਹਨੇਰੀ ਦਾ ਅਲਰਟ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.