ਸ੍ਰੀਨਗਰ ‘ਚ ਮਾਰੇ ਗਏ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਸਦੇ ਘਰ ਅੰਮ੍ਰਿਤਸਰ ਪਹੁੰਚੀ ਹੈ।ਪਰਿਵਾਰ ਮ੍ਰਿਤਕ ਦੀ ਲਾਸ਼ ਦੇਖ ਭੁੱਬਾਂ ਮਾਰ ਰੋ ਰਿਹਾ ਹੈ।
ਦੱਸ ਦੇਈਏ ਕਿ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਪਰਿਵਾਰ ਦਾ ਕਹਿਣਾ ਹੈ ਕਿ ਸਾਡੇ ਪੁੱਤ ਦੇ ਸਰੀਰ ‘ਤੇ ਕੋਈ ਵੀ ਗੋਲੀ ਦਾ ਨਿਸ਼ਾਨ ਨਹੀਂ ਹੈ ਸਗੋਂ ਉਸ ਦੇ ਸਰੀਰ ਤੇ ਚਿਹਰੇ ‘ਤੇ ਸੱਟਾਂ ਦੇ ਨਿਸ਼ਾਨ ਹਨ ਜਿਸ ਤੋਂ ਲੱਗਦਾ ਹੈ ਕਿ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਹੋਈ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਰਿਪੋਰਟ ਨਹੀਂ ਆਉਂਦੀ ਅਸੀਂ ਸਸਕਾਰ ਨਹੀਂ ਕਰਾਂਗੇ।
ਦੱਸਣਯੋਗ ਹੈ ਕਿ ਸ੍ਰੀਨਗਰ ਦੇ ਹੱਬਾ ਕਦਲ ਇਲਾਕੇ ‘ਚ ਦੋ ਪੰਜਾਬੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਮ੍ਰਿਤਕਾਂ ਦੀ ਪਛਾਣ ਅੰਮ੍ਰਿਤਸਰ ਵਾਸੀ ਅੰਮ੍ਰਿਤਪਾਲ ਸਿੰਘ ਤੇ ਸਾਥੀ ਰੋਹਿਤ ਵਜੋਂ ਹੋਈ ਹੈ।