ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਮੰਦਭਾਗੀ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਵਿਦੇਸ਼ ਤੋਂ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਸਾਊਦੀ ਅਰਬ ‘ਤੋਂ ਸਾਹਮਣੇ ਆਇਆ ਹੈ। ਜਿੱਥੇ ਜੈਤੋ ਦੇ ਨਾਲ ਲੱਗਦੇ ਪਿੰਡ ਰੋੜੀਕਪੂਰਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾ ਕਾਰਨ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਰੋੜੀਕਪੂਰਾ ਆਪਣੇ ਪਰਿਵਾਰ ਦੇ ਗੁਜਾਰੇ ਲਈ 7 ਮਾਰਚ 2024 ਨੂੰ ਸਾਊਦੀ ਅਰਬ ਦੇ ਹੈਲਤੋ ਕਸਬੇ ਵਿੱਚ ਗਿਆ ਸੀ। ਜਿੱਥੇ ਉਸ ਦੀ ਬੀਤੀ ਦਿਨ ਐਰਵੈਦਾ ਸ਼ਹਿਰ ਪੰਪ ਤੇ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਨੇ ਜਿੱਥੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਉੱਥੇ ਪਰਿਵਾਰ ਤੇ ਬਹੁਤ ਵੱਡਾ ਦੁੱਖਾਂ ਦਾ ਪਹਾੜ ਟੁੱਟ ਆਇਆ ਹੈ।
ਮ੍ਰਿਤਕ ਕੁਲਵਿੰਦਰ ਸਿੰਘ ਆਪਣੇ ਪਿੱਛੇ ਵਿਧਵਾ ਮਾਤਾ ਅੰਗਰੇਜ ਕੌਰ, ਪਤਨੀ ਕਰਮਜੀਤ ਕੌਰ ਅਤੇ ਅੱਖੇ ਵਿੱਚ ਸੁਫ਼ਨੇ ਸਮੋਈ ਬੈਠੇ ਪੁੱਤਰ ਯੁਧਵੀਰ ਸਿੰਘ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ ਹੈ। ਵੱਖ ਵੱਖ ਕਿਸਾਨ ਜੱਥੇਬੰਦੀਆਂ ਅਤੇ ਸਮਾਜਸੇਵੀ ਸੰਸਥਾਵਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਜਲਦ ਭਾਰਤ ਲਿਆ ਕੇ ਉਨ੍ਹਾਂ ਦੇ ਪਰਿਵਾਰ ਸੌਂਪੀ ਜਾਵੇ ਤਾਂ ਉਸ ਦਾ ਸੰਸਕਾਰ ਕੀਤਾ ਜਾ ਸਕੇ।