ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵੈੱਬ ਪੋਰਟਲ agrimachinerypb.com ’ਤੇ 3 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਤਹਿਤ ਜਿਨ੍ਹਾਂ ਖੇਤੀਬਾੜੀ ਮਸ਼ੀਨਾਂ ’ਤੇ ਸਬਸਿਡੀ ਉਪਲੱਬਧ ਕਰਵਾਈ ਜਾਣੀ ਹੈ, ਉਨ੍ਹਾਂ ਵਿੱਚ ਮੁੱਖ ਤੌਰ ’ਤੇ ਮੈਨੂਅਲ/ਬੈਟਰੀ/ਇੰਜਣ/ਟਰੈਕਟਰ ਨਾਲ ਚੱਲਣ ਵਾਲੇ ਸਪਰੇਅ ਪੰਪ, ਬਹੁ ਫ਼ਸਲੀ ਪਲਾਂਟਰ (20 ਐਚ.ਪੀ. ਤੋਂ ਘੱਟ ਸਮਰੱਥਾ ਵਾਲੇ ਟਰੈਕਟਰ ਲਈ), ਚਾਰਾ ਵੱਢਣ ਵਾਲੀ ਕੰਬਾਈਨ, ਚਾਰੇ ਦੀਆਂ ਗੰਢਾਂ ਬਣਾਉਣ ਵਾਲੇ ਬੇਲਰ, ਮਿਲੈਟ ਮਿੱਲ/ਚੱਕੀ, ਤੇਲ ਕੱਢਣ ਵਾਲੀ ਮਿੱਲ, ਨੂਮੈਟਿਕ ਪਲਾਂਟਰ ਸ਼ਾਮਲ ਹਨ।
ਜਸਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਐਸ.ਸੀ./ਮਹਿਲਾਵਾਂ/ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਬਸਿਡੀ ਦੀ ਦਰ 50 ਫੀਸਦੀ ਅਤੇ ਹੋਰ ਕਿਸਾਨਾਂ ਲਈ 40 ਫੀਸਦੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮਸ਼ੀਨਰੀ ‘ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ/ਦਫ਼ਤਰ ਖੇਤੀਬਾੜੀ ਇੰਜੀਨੀਅਰ (ਸੰਦ) ਜਲੰਧਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਖੇਤੀਬਾੜੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਲਾਹ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫ੍ਰੀ ਨੰਬਰ 1800-180-1551 ’ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h