ਐਤਵਾਰ, ਜੁਲਾਈ 27, 2025 04:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

by Gurjeet Kaur
ਫਰਵਰੀ 2, 2024
in ਪੰਜਾਬ
0
ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

 

ਮਾਈਨਿੰਗ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ ਮੁਕੰਮਲ ਕੀਤੀ ਗਈ

 

 ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ।

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਈਨਿੰਗ ਗਤੀਵਿਧੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਥਿਤ ਖਾਣਾਂ ਦੀ ਜੀਓ-ਟੈਗਿੰਗ ਜਾਂ ਜੀਓ-ਫੈਂਸਿੰਗ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਇਹ ਵਿਭਾਗ ਦੇ ਪੋਰਟਲ ਰਾਹੀਂ ਜਨਤਕ ਤੌਰ ‘ਤੇ ਵੀ ਉਪਲਬਧ ਹਨ।

 

ਬੁਲਾਰੇ ਨੇ ਕਿਹਾ ਕਿ ਵਿਭਾਗ ਵੱਲੋਂ ਹੁਣ ਤੱਕ ਜਿੰਨੀਆਂ ਵੀ ਮਾਈਨਿੰਗ ਸਾਈਟਸ ਅਲਾਟ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਪ੍ਰੀ ਸਵਰੇਅ ਕੀਤਾ ਗਿਆ ਹੈ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਰੋਕੀ ਜਾ ਸਕੇ।

 

ਮਾਈਨਿੰਗ ਪੋਰਟਲ (ਮਿਨਰਲ ਸੇਲ ਮੈਨੇਜਮੈਂਟ ਐਂਡ ਮਾਨੀਟਰਿੰਗ ਸਿਸਟਮ) https://minesandgeology.punjab.gov.in ਵਿੱਚ ਆਨਲਾਈਨ ਸ਼ਿਕਾਇਤਾਂ ਲਈ ਵਿਵਸਥਾ ਵੀ ਕੀਤੀ ਗਈ ਹੈ। ਸੂਬੇ ਦੇ ਕਿਸੇ ਵੀ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਬਾਰੇ ਸ਼ਿਕਾਇਤ (ਤਸਵੀਰਾਂ ਅਤੇ ਹੋਰ ਜਾਣਕਾਰੀ ਸਮੇਤ) ਦਰਜ ਕਰਵਾਉਣ ਲਈ ਗੂਗਲ ਪਲੇਅ ਸਟੋਰ ‘ਤੇ ‘ਐਂਡਰੋਇਡ ਐਪਲੀਕੇਸ਼ਨ (ਪੰਜਾਬ ਸੈਂਡ)’ ਉਪਲਬਧ ਹੈ, ਜਿਸ ਨੂੰ ਕੋਈ ਵੀ ਵਿਅਕਤੀ ਡਾਊਨਲੋਡ ਕਰ ਸਕਦਾ ਹੈ।

 

ਜ਼ਿਕਰਯੋਗ ਹੈ ਕਿ ਸੂਬੇ ਵਿੱਚ 31 ਅਕਤੂਬਰ, 2023 ਤੱਕ ਪੁਲਿਸ ਵਿਭਾਗ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੁੱਲ 5366 ਕੇਸ ਦਰਜ ਕੀਤੇ ਗਏ ਹਨ।

 

ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਤਹਿਤ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇੱਕ ‘ਜ਼ਿਲ੍ਹਾ ਪੱਧਰੀ ਟਾਸਕ ਫੋਰਸ’ ਦਾ ਗਠਨ ਵੀ ਕੀਤਾ ਹੈ।

 

ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰੋਪੜ ਜ਼ਿਲ੍ਹੇ ਵਿੱਚ ਕੁੱਲ 110 ਐਫ.ਆਈ.ਆਰ. ਦਰਜ ਕਰਨ ਤੋਂ ਇਲਾਵਾ 156 ਵਾਹਨ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਰੋਪੜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਚਲਦਿਆਂ ਵਿਭਾਗ ਵੱਲੋਂ 13 ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਗਈ ਹੈ।

 

ਉਨ੍ਹਾਂ ਅੱਗੇ ਦੱਸਿਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਸੈਟੇਲਾਈਟ ਡੇਟਾ ਦੀ ਵਰਤੋਂ ਕਰਦਿਆਂ ਨਦੀ ਦੇ ਤੱਟਾਂ ਅਤੇ ਹੋਰ ਮਾਈਨਿੰਗ ਸਾਈਟਾਂ ਦੇ ਟਿਕਾਊ ਪ੍ਰਬੰਧਨ ਅਤੇ ਨਿਗਰਾਨੀ ਦੇ ਉਦੇਸ਼ ਨਾਲ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ ਕਰਨ ਦੀ ਪ੍ਰਕਿਰਿਆ ਵਿੱਚ ਹੈ।

 

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਸਬੰਧੀ ਲਾਏ ਗਏ ਦੋਸ਼ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹੋਣ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹਨ ਕਿਉਂਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਾਲ 2020 ਵਿੱਚ ਮਾਈਨਿੰਗ ਸਾਈਟਾਂ ਲਈ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਦੀ ਵਰਤੋਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।

 

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਪੀ.ਐਸ. ਕੋਆਰਡੀਨੇਟਸ ਦੀ ਵਰਤੋਂ ਕਰਦਿਆਂ ਸਾਰੀਆਂ ਮਾਈਨਿੰਗ ਸਾਈਟਾਂ ਲਈ ਕੀ-ਹੋਲ ਮਾਰਕਅੱਪ ਲੈਂਗੂਏਜ (ਕੇ.ਐਮ.ਐਲ.) ਫਾਈਲਾਂ ਤਿਆਰ ਕਰਕੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਇਹ ਫਾਈਲਾਂ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਲਈ ਇੱਕ ਮਜ਼ਬੂਤ ਅਤੇ ਪ੍ਰਭਾਵੀ ਟੂਲ ਵਜੋਂ ਕੰਮ ਕਰਦੀਆਂ ਹਨ, ਜਿਸ ਨਾਲ ਕੋਈ ਵੀ ਵਿਅਕਤੀ ਗੂਗਲ ਅਰਥ ਵਰਗੇ ਪਲੇਟਫਾਰਮਾਂ ‘ਤੇ ਮਾਈਨਿੰਗ ਖੇਤਰਾਂ ਦੀ ਆਸਾਨੀ ਨਾਲ ਪਛਾਣ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰੇਕ ਮਾਈਨ ਯੋਜਨਾ ਨਾਲ ਇੱਕ ਲਾਜ਼ਮੀ ਕੇ.ਐਮ.ਐਲ. ਫਾਈਲ ਹੁੰਦੀ ਹੈ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਦੀ ਹਰੇਕ ਅਰਜ਼ੀ ਵਿੱਚ ਇਹ ਜ਼ਰੂਰੀ ਦਸਤਾਵੇਜ਼ ਸ਼ਾਮਲ ਹੁੰਦੇ ਹਨ।

 

ਉਨ੍ਹਾਂ ਕਿਹਾ ਕਿ ਵਿਭਾਗ ਇਸ ਸਮੇਂ ਵਾਤਾਵਰਣ ਸਬੰਧੀ 40 ਮਨਜ਼ੂਰੀਆਂ ਪ੍ਰਾਪਤ ਕਰਨ ਦੇ ਆਖਰੀ ਪੜਾਅ ‘ਤੇ ਹੈ।

 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਵਾਤਾਵਰਣ ਸਬੰਧੀ ਜ਼ਰੂਰੀ ਪ੍ਰਵਾਨਗੀਆਂ ਅਤੇ ਹੋਰ ਮਨਜ਼ੂਰੀਆਂ ਤੋਂ ਬਿਨਾਂ ਹੀ ਮਾਈਨਿੰਗ ਗਤੀਵਿਧੀਆਂ ਹੁੰਦੀਆਂ ਸਨ। ਇਸ ਦੇ ਉਲਟ ਮੌਜੂਦਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਕਾਨੂੰਨੀ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਾਈਨਿੰਗ ਗਤੀਵਿਧੀਆਂ ਦੀ ਇਜਾਜ਼ਤ ਸਿਰਫ਼ ਉਨ੍ਹਾਂ ਖੇਤਰਾਂ ਵਿੱਚ ਹੀ ਦਿੱਤੀ ਜਾਵੇ, ਜਿੱਥੇ ਸਟੇਟ ਇਨਵਾਇਰਮੈਂਟ ਇੰਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਵਾਤਾਵਰਣ ਸਬੰਧੀ ਮਨਜ਼ੂਰੀਆਂ ਜਾਂ ਹੋਰ ਜ਼ਰੂਰੀ ਪ੍ਰਵਾਨਗੀਆਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦੀ ਮਰਿਆਦਾ ਦਾ ਪਾਲਣ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਰਾਖੀ ਲਈ ਵਚਨਬੱਧ ਹੈ।
Tags: ਪੰਜਾਬ ਸਰਕਾਰਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ
Share210Tweet131Share52

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.