ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਚਰਚ ਦੀ ਕੀਤੀ ਗਈ ਭੰਨਤੋੜ ਵਾਲੀ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਜਾਂਚ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ..
— Bhagwant Mann (@BhagwantMann) August 31, 2022
ਦੱਸ ਦੇਈਏ ਕਿ ਤਰਨਤਾਰਨ ਅਧੀਨ ਪੈਂਦੇ ਕਸਬਾ ਪੱਟੀ ਦੇ ਪਿੰਡ ਠਰਪੁਰ ਇਕ ਚਰਚ ਵਿੱਚ ਭੰਨ-ਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। CCTV ਵਿੱਚ ਦੋ ਦੋਸ਼ੀ ਦਿਖਾਈ ਦਿੱਤੇ ਹਨ ਜਿਨ੍ਹਾਂ ਨੇ ਚਰਚ ਦੇ ਬਾਹਰ ਲੱਗੀ ਭਗਵਾਨ ਯੀਸ਼ੂ ਤੇ ਮਾਂ ਮਰੀਅਮ ਦੀ ਮੂਰਤੀ ਦਾ ਸਿਰ ਭੰਨ ਦਿੱਤਾ ਹੈ।
ਇਹ ਵੀ ਪੜ੍ਹੋ : ਗਣਪਤੀ ਇਸ ਗਣੇਸ਼ਉਤਸਵ ‘ਤੇ ਖੁਸ਼ੀਆਂ ਦਾ ਕਰਨਗੇ ਸ੍ਰੀਗਣੇਸ਼, ਜਾਣੋ ਸਥਾਪਨਾ ਦਾ ਤੇ ਵਿਸਰਜਨ ਦਾ ਸ਼ੁੱਭ ਸਮਾਂ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਹੈ ਜੋ ਕਿ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।