ਜ਼ਿਲ੍ਹਾ ਬਠਿੰਡਾ ਦੇ ਪਿੰਡ ਫੁੱਲੋ ਮਿੱਠੀ ਵਿਖੇ ਵਿਦੇਸ਼ ਜਾਣ ਦੀ ਚਾਹਤ ਨੇ ਮਾਪਿਆਂ ਦਾ ਇਕਲੌਤਾ ਨੌਜ਼ਵਾਨ ਪੁੱਤ ਨਿਗਲ ਲਿਆ, ਬਾਹਰ ਜਾਣ ਦੇ ਅਰਮਾਨ ਪੂਰੇ ਨਾ ਹੁੰਦੇ ਵੇਖ ਨੌਜ਼ਵਾਨ ਮਾਨਸਿਕ ਪ੍ਰੇ਼ਸ਼ਾਨੀ ’ਚ ਰਹਿਣ ਲੱਗ ਪਿਆ ਅਤੇ ਇਸੇ ਪ੍ਰੇਸ਼ਾਨੀ ਕਾਰਨ ਹੀ ਉਸ ਨੇ ਘਰ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਆਪਣੀ ਖੁਦਕੁਸ਼ੀ ਕਰ ਲਈ।
ਮ੍ਰਿਤਕ ਨੌਜਵਾਨ ਦੇ ਪਿਤਾ ਵੀ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਘਰ ’ਚ ਕੇਵਲ ਨੌਜ਼ਵਾਨ ਦੀ ਮਾਂ ਹੀ ਰਹਿ ਗਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ (22) ਪੁੱਤਰ ਜਗਸੀਰ ਸਿੰਘ ਨੇ ਬਾਰ੍ਹਵੀਂ ਕਲਾਸ ਦੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਜਾਣ ਲਈ ਕੋਰਸ ਕੀਤਾ ਹੋਇਆ ਸੀ, ਪ੍ਰੰਤੂ ਕਿਸੇ ਕਾਰਨ ਉਹ ਕੈਨੇਡਾ ਜਾ ਨਹੀਂ ਸਕਿਆ ਜਿਸ ਦੇ ਚੱਲਦਿਆਂ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸੇ ਪ੍ਰੇਸ਼ਾਨੀ ’ਚ ਹੀ ਉਸ ਨੇ ਆਪਣੇ ਘਰ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੰਗਤ ਮੰਡੀ ਪੁਲਸ ਮਾਮਲੇ ਦੀ ਜਾਂਚ ਕਰ ਰਹੇ ਹਨ, ਮ੍ਰਿਤਕ ਦੀ ਲਾਸ਼ ਦਾ ਬਠਿੰਡਾ ਦੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਦੱਸਣਾ ਬਣਦਾ ਹੈ ਕਿ ਅਕਾਸ਼ਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। 6 ਸਾਲ ਪਹਿਲਾ ਉਸ ਦੇ ਪਿਓ ਦੀ ਵੀ ਮੌਤ ਹੋ ਚੁੱਕੀ ਹੈ, ਹੁਣ ਘਰ ’ਚ ਇਕੱਲੀ ਅਕਾਸ਼ਦੀਪ ਸਿੰਘ ਦੀ ਮਾਂ ਰਹਿ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h