ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਅਨੁਸ਼ਾਸਨੀ ਕਮੇਟੀ (Disciplinary Committee) ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ (Jagmeet Brar) ਨੂੰ ਤਲਬ ਕੀਤਾ ਹੈ। ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ (Sikandar Singh Maluka) ਨੇ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਨੋਟਿਸ ਕੀਤਾ ਜਾਰੀ। ਸਿਕੰਦਰ ਸਿੰਘ ਮੂਲਕਾ ਵੱਲੋਂ ਨੋਟਿਸ ਮੁਤਾਬਕ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ।