ਸੋਮਵਾਰ, ਜੂਨ 29, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਜ਼ਿਲ੍ਹੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਪੱਬਾਂ ਭਾਰ

ਪਟਿਆਲਾ ਜ਼ਿਲ੍ਹੇ 'ਚ ਫ਼ਸਲੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੁਣੇ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ 'ਤੇ ਜਾਗਰੂਕਤਾ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ

by Bharat Thapa
ਮਾਰਚ 14, 2023
in ਪੰਜਾਬ
0

ਪਟਿਆਲਾ ਜ਼ਿਲ੍ਹੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੁਣੇ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ‘ਤੇ ਜਾਗਰੂਕਤਾ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ, ਇਸੇ ਲੜੀ ਤਹਿਤ ਅੱਜ ਭਾਦਸੋਂ ਵਿਖੇ ਅਨਾਜ ਮੰਡੀ ‘ਚ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਲਈ ਉਤਸ਼ਾਹਤ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

ਸਾਕਸ਼ੀ ਸਾਹਨੀ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ ਜੇਕਰ ਅਸੀ ਹੁਣ ਵੀ ਇਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦੇ ਘਾਤਕ ਨਤੀਜੇ ਸਾਨੂੰ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੂੰਗੀ ‘ਤੇ ਐਮ.ਐਸ.ਪੀ. ਸਮੇਤ ਫਲਾਂ ਤੇ ਫੁੱਲਾਂ ਦੀ ਕਾਸ਼ਤ ਕਰਨ ਵਾਲਿਆਂ ਲਈ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਂਆਂ ਤਕਨੀਕਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਜੋ 3 ਹਜ਼ਾਰ ਹੈਕਟੇਅਰ ਹੋਰ ਰਕਬਾ ਫ਼ਸਲੀ ਵਿਭਿੰਨਤਾ ਹੇਠ ਲਿਆਉਣ ਦਾ ਟੀਚਾ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ‘ਚ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਤੇ ਗੰਨੇ ਦੀਆਂ ਕਿਸਮਾਂ ਸਮੇਤ ਮਾਹਰਾਂ ਵੱਲੋਂ ਜ਼ਰੂਰੀ ਸੁਝਾਅ ਦਿੱਤੇ ਗਏ ਹਨ।

ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਅਹਿਦ ਨੂੰ ਪੂਰਾ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਰਵਾਇਤੀ ਫ਼ਸਲੀ ਚੱਕਰ ‘ਚੋਂ ਨਿਕਲਕੇ ਹੋਰਨਾਂ ਫ਼ਸਲਾਂ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣ ਅਤੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਲਾਭ ਉਠਾਉਣ।

ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿਥੇ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਜਾਗਰੂਕਤਾ ਵੈਨ ਰਾਹੀਂ ਵੀ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਸਟਾਲਾਂ ਲਗਾਈਆਂ ਗਈਆਂ ਤੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਜਾਗਰੂਕਤਾ ਕੈਂਪ ‘ਚ ਐਸ.ਡੀ.ਐਮ. ਨਾਭਾ ਦਮਨਦੀਪ ਕੌਰ, ਗੁਲਜਾਰ ਸਿੰਘ, ਸੁਧੀਰ ਕੁਮਾਰ, ਪ੍ਰੋ. ਰਜਿੰਦਰ ਕੁਮਾਰ, ਸਹਾਇਕ ਗੰਨਾ ਵਿਕਾਸ ਅਫ਼ਸਰ ਗੁਰਦੇਵ ਸਿੰਘ ਸਮੇਤ ਖੇਤੀਬਾੜੀ ਵਿਭਾਗ ਦਾ ਸਟਾਫ਼ ਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: administrationbring crop diversityPatiala districtpropunjabtvthe agriculture departmentworking hard
Share216Tweet135Share54

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.