ਬੁੱਧਵਾਰ, ਜੂਨ 10, 2026 11:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ, ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

by Gurjeet Kaur
ਦਸੰਬਰ 12, 2023
in ਪੰਜਾਬ
0
ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
• ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ:  ਅਮਨ ਅਰੋੜਾ
• ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ
ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ।
ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ  ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ।
  ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Tags: aman arorapro punjab tvpunjab governmentpunjabi news
Share214Tweet134Share53

Related Posts

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.