ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨਾਂ ਵਿੱਚ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਨੂੰ ਹਰ ਹਾਲਤ ਵਿੱਚ 21 ਜਨਵਰੀ ਤੱਕ ਖਰਚ ਕਰਨ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਤੇ ਬਣਾਇਆ ਜਾ ਰਿਹਾ ਮਾਨਸਿਕ ਦਬਾਅ ਬਿਲਕੁਲ ਗਲਤ ਹੈ ਅਤੇ ਇਹ ਗ੍ਰਾਂਟਾਂ ਦੀ ਦੁਰਵਰਤੋਂ ਦਾ ਇੱਕ ਕਾਰਨ ਬਣ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਨੇ ਵੱਟਸ ਐਪ ਰਾਹੀਂ ਜਾਰੀ ਕੀਤੇ ਗਏ ਸਿੱਖਿਆ ਮੰਤਰੀ ਵੱਲੋਂ ਗ੍ਰਾਂਟਾਂ ਬਾਰੇ ਰੀਵਿਊ ਮੀਟਿੰਗ ਦੇ ਸੰਦੇਸ਼ ਦਾ ਹਵਾਲਾ ਦਿੰਦਿਆਂ ਇਹ ਗ੍ਰਾਂਟਾਂ 21 ਜਨਵਰੀ ਤੱਕ ਖਰਚ ਕਰਨ ਲਈ ਸਕੂਲ ਮੁਖੀਆਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ, ਜਦ ਕਿ ਸੈਸ਼ਨ 2022-23 ਦੀਆਂ ਗ੍ਰਾਂਟਾਂ 31 ਮਾਰਚ ਤੱਕ ਖਰਚ ਕਰਨੀਆਂ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਕਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਵਿਭਾਗ ਵੱਲੋਂ ਜਾਰੀ ਵੱਟਸਐਪ ਸੰਦੇਸ਼ ਨੂੰ ਅਧਾਰ ਬਣਾ ਕੇ ਵਿਸ਼ੇਸ਼ ਤੌਰ ਤੇ ਪੱਤਰ ਜਾਰੀ ਕਰਕੇ ਗ੍ਰਾਂਟਾਂ ਤੁਰੰਤ ਖ਼ਰਚ ਕਰਨ ਦੇ ਹੁਕਮ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਵਿਭਾਗ ਦੇ ਇਸ ਕਦਮ ਨਾਲ ਜਿੱਥੇ ਕਾਹਲ ਕਾਰਣ ਗ੍ਰਾਂਟਾਂ ਦੀ ਦੁਰਵਰਤੋਂ ਦੀ ਸੰਭਾਵਨਾ ਬਣ ਜਾਂਦੀ ਹੈ ਉੱਥੇ ਹੀ ਸਕੂਲਾਂ ਦਾ ਪੈਸਾ ਫਰਮਾਂ ਕੋਲ ਫਸ ਜਾਣ ਅਤੇ ਰਿਸ਼ਵਤ ਖੋਰੀ ਦੀ ਸੰਭਾਵਨਾ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਇਸ ਸਾਲ ਵੀ ਹਰ ਸਾਲ ਵਾਂਗ ਸਾਲ ਦੇ ਆਖ਼ਰੀ ਮਹੀਨਿਆਂ ਵਿੱਚ ਧੜਾਧੜ ਗ੍ਰਾਂਟਾਂ ਜਾਰੀ ਕਰਕੇ 21 ਜਨਵਰੀ ਤੱਕ ਗ੍ਰਾਂਟਾਂ ਖਰਚ ਦੇ ਚਾੜ੍ਹੇ ਹੁਕਮ ਬਿਨਾਂ ਕਾਰਨ ਜਨਤਕ ਵਿੱਤ ਦੀ ਬਰਬਾਦੀ ਦਾ ਕਾਰਨ ਬਣ ਰਹੇ ਹਨ ਅਤੇ ਸਕੂਲ ਮੁਖੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ।
ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਤਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਆਦਿ ਨੇ ਮੰਗ ਕੀਤੀ ਕਿ ਇਸ ਸਬੰਧੀ ਵਿਭਾਗ ਨੂੰ ਆਪਣੇ ਵੱਟਸਐਪ ਸੰਦੇਸ਼ ਰਾਹੀਂ ਜਾਰੀ ਹੁਕਮ ਅਤੇ ਕੁੱਝ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜਾਰੀ ਲਿਖਤੀ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ 31 ਮਾਰਚ ਤੱਕ ਗ੍ਰਾਂਟਾਂ ਖਰਚ ਦਾ ਸਮਾਂ ਦੇਣਾ ਚਾਹੀਦਾ ਹੈ ਤਾਂ ਜੋ ਗ੍ਰਾਂਟਾਂ ਦੀ ਉਚਿਤ ਵਰਤੋਂ ਹੋ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h