Surinder Kamboj News: ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਕੰਬੋਜ ਨੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।