ਮੰਗਲਵਾਰ, ਜਨਵਰੀ 20, 2026 06:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

22 ਲੱਖ ਘਰਾਂ ਦਾ ਬਿਜਲੀ ਬਿੱਲ ਆਇਆ ‘ਜ਼ੀਰੋ’, ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਕਰੋੜਾਂ ਦੀ ਸਬਸਿਡੀ

by Gurjeet Kaur
ਸਤੰਬਰ 3, 2022
in Featured News, ਪੰਜਾਬ
0
22 ਲੱਖ ਘਰਾਂ ਦਾ ਬਿਜਲੀ ਬਿੱਲ ਆਇਆ ‘ਜ਼ੀਰੋ’, ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਕਰੋੜਾਂ ਦੀ ਸਬਸਿਡੀ

22 ਲੱਖ ਘਰਾਂ ਦਾ ਬਿਜਲੀ ਬਿੱਲ ਆਇਆ ‘ਜ਼ੀਰੋ’, ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਕਰੋੜਾਂ ਦੀ ਸਬਸਿਡੀ

‘ਆਪ’ ਸਰਕਾਰ ਦਾ ਬਿਜਲੀ ਦੇ ‘ਜ਼ੀਰੋ ਬਿੱਲ’ ਦਾ ਦਾਅਵਾ ਹੁਣ ਅਮਲ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਪਹਿਲੇ ਮਹੀਨੇ ’ਚ ਪੰਜਾਬ ਦੇ 22 ਲੱਖ ਘਰਾਂ ਵਿਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ।

ਇਹ ਵੀ ਪੜ੍ਹੋ : ਇਸ ਸਾਬਕਾ ਵਿਧਾਇਕ ਦੀ ਗੱਡੀ ਵਿਜੀਲੈਂਸ ਨੇ ਕੀਤੀ ਜ਼ਬਤ, ਘੁਟਾਲੇ ਦੇ ਪੈਸੇ ਨਾਲ ਖਰੀਦੀ ਗਈ ਸੀ ਕਾਰ

ਪਾਵਰਕੌਮ ਤਰਫ਼ੋਂ 27 ਜੁਲਾਈ ਤੋਂ 28 ਅਗਸਤ ਤੱਕ ਘਰੇਲੂ ਬਿਜਲੀ ਦੇ 42 ਲੱਖ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 22 ਲੱਖ ਘਰਾਂ ਦੇ ਬਿਜਲੀ ਬਿੱਲ ‘ਜ਼ੀਰੋ’ ਆਏ ਹਨ। ਪਾਵਰਕੌਮ ਦੇ ਵੱਖ ਵੱਖ ਜ਼ੋਨਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਉੱਤਰੀ ਜ਼ੋਨ ’ਚ ਉਕਤ ਸਮੇਂ ਦੌਰਾਨ 9 ਲੱਖ ਘਰਾਂ ਨੂੰ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 5.10 ਲੱਖ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ ਹਨ। ਸਰਹੱਦੀ ਜ਼ੋਨ ’ਚ ਇੱਕ ਮਹੀਨੇ ਦੇ 8.05 ਲੱਖ ਬਿੱਲ ਭੇਜੇ ਗਏ ਹਨ ਅਤੇ ਇਨ੍ਹਾਂ ਵਿਚੋਂ 4.70 ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ।

ਇਸੇ ਤਰ੍ਹਾਂ ਕੇਂਦਰੀ ਜ਼ੋਨ ਦੇ 6.02 ਲੱਖ ਖਪਤਕਾਰਾਂ ਵਿਚੋਂ 2.95 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਵੇਂ ਹੀ ਦੱਖਣੀ ਜ਼ੋਨ ’ਚ 10 ਲੱਖ ਘਰਾਂ ਨੂੰ ਬਿੱਲ ਜਾਰੀ ਕੀਤੇ ਹਨ ਜਿਨ੍ਹਾਂ ਵਿਚੋਂ ਪੰਜ ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ। ਪੱਛਮੀ ਜ਼ੋਨ ਦੇ 9 ਲੱਖ ਬਿੱਲਾਂ ਵਿਚੋਂ 4.30 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਨ੍ਹਾਂ 22 ਲੱਖ ਖਪਤਕਾਰਾਂ ਤੋਂ ਇਲਾਵਾ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇ ਅੰਕੜੇ ਨੂੰ ਵੀ ਜੋੜ ਲਈਏ ਤਾਂ ਕਰੀਬ 750 ਕਰੋੜ ਰੁਪਏ ਦੀ ਸਬਸਿਡੀ ਖਪਤਕਾਰਾਂ ਨੂੰ ਇੱਕ ਮਹੀਨੇ ਵਿਚ ਦਿੱਤੀ ਗਈ ਹੈ।

ਸਸਤੀ ਬਿਜਲੀ ਅਤੇ ਜ਼ੀਰੋ ਬਿੱਲ ਵਾਲੇ ਕੁੱਲ ਖਪਤਕਾਰਾਂ ਦੀ ਗਿਣਤੀ ਕਰੀਬ 37 ਲੱਖ ਬਣਦੀ ਹੈ। ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ 51 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਮਾਹਿਰ ਆਖਦੇ ਹਨ ਕਿ ਐਤਕੀਂ ਅਗਸਤ ਮਹੀਨੇ ਵਿਚ ਜ਼ਿਆਦਾ ਗਰਮੀ ਪਈ ਹੈ ਜਿਸ ਕਰਕੇ ਖਪਤਕਾਰਾਂ ਦੀ ਬਿਜਲੀ ਦੀ ਖਪਤ ਵੀ ਉੱਚੀ ਰਹੀ ਹੈ ਅਤੇ ਬਿਜਲੀ ਦੀ ਮੰਗ ਨੇ ਵੀ ਪੁਰਾਣੇ ਰਿਕਾਰਡ ਤੋੜੇ ਹਨ। ਜਿਉਂ ਜਿਉਂ ਤਾਪਮਾਨ ਘਟਦਾ ਜਾਵੇਗਾ, ਉਸੇ ਤਰ੍ਹਾਂ ਜ਼ੀਰੋ ਬਿੱਲ ਵਾਲੇ ਖਪਤਕਾਰਾਂ ਦੀ ਗਿਣਤੀ ਵਧਦੀ ਜਾਵੇਗੀ।

ਪਾਵਰਕੌਮ ਨੇ ਇੱਕ ਹਜ਼ਾਰ ਕਰੋੜ ਦਾ ਕਰਜ਼ਾ ਚੁੱਕਿਆ
ਪੰਜਾਬ ਸਰਕਾਰ ਦੇ ਉਕਤ ਫੈਸਲੇ ਨਾਲ ਖ਼ਜ਼ਾਨੇ ’ਤੇ ਬਿਜਲੀ ਸਬਸਿਡੀ ਦਾ ਬੋਝ ਵਧੇਗਾ। ਬਿਜਲੀ ਮੰਤਰੀ ਖ਼ੁਦ ਆਖ ਚੁੱਕੇ ਹਨ ਕਿ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਨਾਲ ਕਰੀਬ 5500 ਕਰੋੜ ਸਾਲਾਨਾ ਸਬਸਿਡੀ ਬਣੇਗੀ। ਪਾਵਰਕੌਮ ਦੇ ਮੌਜੂਦਾ ਹਾਲਾਤ ਇਹ ਹਨ ਕਿ ਹਾਲ ਹੀ ਵਿਚ ਬਕਾਏ ਤਾਰਨ ਲਈ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਅਤੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਤੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣਾ ਪਿਆ ਹੈ ਤਾਂ ਕਿ ਕੋਲੇ ਆਦਿ ਦੇ ਬਕਾਏ ਤਾਰੇ ਜਾ ਸਕਣ। ਪੰਜਾਬ ਸਰਕਾਰ ਵੱਲ ਮੌਜੂਦਾ ਸਬਸਿਡੀ ਬਿੱਲ ਅਗਸਤ 2022 ਤੱਕ 6135 ਕਰੋੜ ਬਣਿਆ ਸੀ ਜਿਸ ਵਿਚੋਂ ਸਰਕਾਰ ਨੇ 5735 ਕਰੋੜ ਤਾਰ ਦਿੱਤਾ ਹੈ ਅਤੇ 400 ਕਰੋੜ ਦੀ ਸਬਸਿਡੀ ਬਕਾਇਆ ਖੜ੍ਹੀ ਹੈ। ਇਸੇ ਤਰ੍ਹਾਂ ਪੁਰਾਣੀ ਸਬਸਿਡੀ ਦੇ ਕਰੀਬ 9000 ਕਰੋੜ ਰੁਪਏ ਦੇ ਵੀ ਬਕਾਏ ਖੜ੍ਹੇ ਹਨ।

ਇਹ ਵੀ ਪੜ੍ਹੋ : Career Tips: 12ਵੀਂ ਤੋਂ ਬਾਅਦ ਕੀ ਕਰੀਏ?ਬਾਇਓਲਾਜੀ ਵਾਲਿਆਂ ਲਈ ਇਹ ਹਨ ਬੈਸਟ ਕਰੀਅਰ ਆਪਸ਼ਨ, ਪੜ੍ਹੋ

Tags: aapcm bhagwant mannelectercity zero billlatest punjabi newspunjabpunjab government
Share209Tweet131Share52

Related Posts

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.